09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਥਾਨਵਾਲਾ ਤੋਂ ਤੀਰਥ ਯਾਤਰਾ ਬੱਸ ਨੂੰ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਰੱਤੇਵਾਲ, 8 ਅਕਤੂਬਰ (ਅਸ਼ੋਕ ਕੁਮਾਰ ਲੀਲ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਪਿੰਡ ਥਾਨਵਾਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾ ਕੀਤਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਪਹੁੰਚ ਕੇ ਢੋਲ ਦੀ ਥਾਪ ’ਤੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਅਜੀਤ ਡੈਸਕ 09-10-2026
ਰੱਤੇਵਾਲ, 8 ਅਕਤੂਬਰ (ਅਸ਼ੋਕ ਕੁਮਾਰ ਲੀਲ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਪਿੰਡ ਥਾਨਵਾਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾ ਕੀਤਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਪਹੁੰਚ ਕੇ ਢੋਲ ਦੀ ਥਾਪ ’ਤੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੀ ਪਵਿੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਭਰ ਤੋਂ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਸ. ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਪਹਿਲ ਕਦਮੀ ਕਰਕੇ ਇਕ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ। ਕਟਾਰੀਆ ਨੇ ਦੱਸਿਆ ਕਿ ਇਹ ਜਥਾ ਸ੍ਰੀ ਅੰਮ੍ਰਿਤਸਰ ਸਹਿਬ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰੇਗਾ, ਜਿਨ੍ਹਾਂ ਵਿਚ ਮੁੱਖ ਤੌਰ ’ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਦੁਰਗਿਆਣਾ ਮੰਦਰ, ਇਤਿਹਾਸਕ ਜਲ੍ਹਿਆਂਵਾਲਾ ਬਾਗ਼, ਅਟਾਰੀ ਬਾਰਡਰ ਤੇ ਸ੍ਰੀ ਰਾਮ ਤੀਰਥ ਮੰਦਰ ਹਨ। ਇਸ ਮੌਕੇ ਸਰਪੰਚ ਜਸਵਿੰਦਰ ਕੌਰ, ਰਾਮ ਸ਼ਾਹ ਪੰਚ, ਮਦਨ ਲਾਲ, ਰਾਜ ਕੁਮਾਰ, ਰਮੇਸ਼ ਲਾਲ ਭਾਟੀਆ, ਰੂਪ ਲਾਲ, ਦਵਿੰਦਰ ਪਾਲ ਚੇਚੀ, ਸ਼ਿੰਦੋ ਦੇਵੀ, ਬਿਮਲਾ, ਸੰਤੋਸ਼ ਕੁਮਾਰੀ ਤੋਂ ਇਲਾਵਾ ਸਮੂਹ ਪਿੰਡ ਵਾਸੀ ਇਸ ਤੀਰਥ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦੇ ਜਥੇ ਨੂੰ ਰਵਾਨਾ ਕਰਨ ਲਈ ਹਾਜ਼ਰ ਸਨ।
ਪਿਛਲੀ ਖ਼ਬਰ ਦੁਪਾਲਪੁਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੀਟਿੰਗ ਅਗਲੀ ਖ਼ਬਰ ਆਰੀਆ ਸਮਾਜ ਮੰਦਰ ਬੰਗਾ ’ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।