10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨਰਿੰਦਰ ਸਿੰਘ ਉੜਾਪੜ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਤੇ ਜਸਬੀਰ ਦੀਪ ਸਕੱਤਰ ਬਣੇ

ਨਵਾਂਸ਼ਹਿਰ, 9 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ. ਐਚ.

ਕਥਿਤ ਦੋਸ਼ੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਪਾਰਟੀ। 10-10-2026
ਨਵਾਂਸ਼ਹਿਰ, 9 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ 2 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਚੌਕੀ ਜਾਡਲਾ ਤੋਂ ਹੁੰਦੇ ਹੋਏ ਸਿਗਲੀਗਰ ਬਸਤੀ ਤੋਂ ਹੁੰਦੇ ਹੋਏ ਮੇਨ ਰੋਡ ਸਾਈਡ ਨੂੰ ਜਾ ਰਹੀ ਸੀ ਤੇ ਜਦੋਂ ਪੁਲਿਸ ਪਾਰਟੀ ਜੀ. ਟੀ. ਰੋਡ ’ਤੇ ਬੁੱਗੇ ਦੇ ਪੋਅ ਜਾਡਲਾ ਪਾਸ ਪੁੱਜੀ ਤਾਂ ਉਥੇ ਉਨ੍ਹਾਂ ਨੂੰ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਸ਼ੱਕ ਦੇ ਆਧਾਰ ’ਤੇ ਉਸ ਤੋਂ ਪੁੱਛਗਿੱਛ ਕਰਨ ਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਅਵਤਾਰ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਦੌਲਤਪੁਰ, ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ। ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਰਾਹੋਂ ’ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਘਰ-ਘਰ ਦਸਤਕ, ਲੋਕਾਂ ਦੇ ਮਸਲੇ ਕੇਂਦਰ ’ਚ-ਗਗਨ ਬੜਵਾ ਨੇ ਖੋਲ੍ਹੇ ਅਕਾਲੀ ਮੁਹਿੰਮ ਦੇ ਪੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।