10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜਸਮੀਤ ਸਿੰਘ ਅਭੀ ਨਾਰੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

ਨਵਾਂਸ਼ਹਿਰ, 9 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਪਰਿਵਾਰ ਦੇ ਨੌਜਵਾਨ ਆਗੂ ਜਸਮੀਤ ਸਿੰਘ ਅਬੀ ਨਾਰੰਗ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਟਰੇਡ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਸਮੂਹ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ। ਇਸ ਮੌਕੇ ਅਭੀ ਨਰੰਗ ਨੇ ਕਿਹਾ ਕਿ ਜੋ ਵੀ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਅਜੀਤ ਡੈਸਕ 10-10-2026
ਨਵਾਂਸ਼ਹਿਰ, 9 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਪਰਿਵਾਰ ਦੇ ਨੌਜਵਾਨ ਆਗੂ ਜਸਮੀਤ ਸਿੰਘ ਅਬੀ ਨਾਰੰਗ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਟਰੇਡ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਸਮੂਹ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ। ਇਸ ਮੌਕੇ ਅਭੀ ਨਰੰਗ ਨੇ ਕਿਹਾ ਕਿ ਜੋ ਵੀ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਐਨ. ਕੇ. ਸ਼ਰਮਾ ਸਾਬਕਾ ਵਿਧਾਇਕ ਅਤੇ ਉਦਯੋਗ ਟਰੇਡ ਵਿੰਗ ਪੰਜਾਬ ਪ੍ਰਧਾਨ ਵਲੋਂ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ, ਹਨੀ ਟੌਂਸਾ, ਸਤਨਾਮ ਸਿੰਘ ਲਾਦੀਆਂ, ਸੀਨੀਅਰ ਆਗੂ ਕੁਲਜੀਤ ਸਿੰਘ ਲੱਕੀ, ਕੌਂਸਲਰ ਪਰਮ ਸਿੰਘ ਖਾਲਸਾ, ਤਰਲੋਕ ਸਿੰਘ ਸੇਠੀ, ਭੁਪਿੰਦਰ ਸਿੰਘ ਸਿੰਬਲੀ, ਜਰਨੈਲ ਸਿੰਘ ਖਾਲਸਾ, ਮਨਮੋਹਨ ਸਿੰਘ ਗੁਲਾਟੀ ਅਤੇ ਹੋਰ ਆਗੂਆਂ ਨੇ ਜਸਮੀਤ ਸਿੰਘ ਅਬੀ ਨਾਰੰਗ ਨੂੰ ਵਪਾਰ ਵਿੰਗ ਦਾ ਜਿਲਾ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਹੋਇਆ ਅਕਾਦਮਿਕ ਵਿਚਾਰ ਚਰਚਾ ਸਮਾਗਮ ਅਗਲੀ ਖ਼ਬਰ ਬਿੱਕਰ ਸਿੰਘ ਇਟਲੀ ਸਰਪੰਚਾਂ ਦੇ ਪਰਿਵਾਰ ਵਲੋਂ ਛਿੰਝ ਮੇਲੇ ਵਾਸਤੇ 51000 ਰੁਪਏ ਦੀ ਰਾਸ਼ੀ ਪ੍ਰਬੰਧਕਾਂ ਨੂੰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।