11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਲੰਗੜੋਆ ਸਕੂਲ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਨਵਾਂਸ਼ਹਿਰ, 10 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ‘ਰਾਸ਼ਟਰੀ ਸਿਹਤ ਮਿਸ਼ਨ’ ਤਹਿਤ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਸਟੇਟ ਚੰਡੀਗੜ੍ਹ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਸੇਵਾ ਮੁਕਤ ਆਈ. ਏ.

ਅਜੀਤ ਡੈਸਕ 11-10-2026
ਨਵਾਂਸ਼ਹਿਰ, 10 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ‘ਰਾਸ਼ਟਰੀ ਸਿਹਤ ਮਿਸ਼ਨ’ ਤਹਿਤ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਸਟੇਟ ਚੰਡੀਗੜ੍ਹ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਸੇਵਾ ਮੁਕਤ ਆਈ. ਏ. ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਡਾ. ਅਮਨ ਸੂਦ ਦੀ ਯੋਗ ਅਗਵਾਈ ਹੇਠ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬੱਚਿਆਂ ਲਈ ਅੱਖਾਂ ਦੀ ਮੁਫ਼ਤ ਜਾਂਚ ਲਈ ਕੈਂਪ ਲਗਾਇਆ। ਇਸ ਮੌਕੇ ਰੈੱਡ ਕਰਾਸ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਰੇਲਵੇ ਰੋਡ ਨਵਾਂਸ਼ਹਿਰ ਦੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਦੀ ਟੀਮ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੀ। ਅੱਖਾਂ ਦੇ ਮਾਹਿਰ ਡਾਕਟਰ ਦਿਪਾਂਸ਼ੂ ਤੇ ਸੂਰਜ ਬਾਲੀ ਨੇ ਸੰਸਥਾ ਦੇ ਕਰੀਬ 120 ਬੱਚਿਆਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਅਤੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਐਨਕਾਂ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ। ਇਸ ਮੌਕੇ ਪੀ. ਐਚ. ਸੀ. ਮੁਜੱਫਰਪੁਰ ਤੋਂ ਆਈ ਟੀਮ ਨਾਲ ਰਾਬੀਆ, ਰਵਿੰਦਰ ਚੌਧਰੀ, ਬਿਮਲਾ ਦੇਵੀ ਤੋਂ ਇਲਾਵਾ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦੇ ਦਿਨੇਸ਼ ਕੁਮਾਰ, ਦੀਪਕ ਚੋਪੜਾ, ਪ੍ਰਵੇਸ਼ ਕੁਮਾਰ ਆਦਿ ਹਾਜ਼ਰੀਨ ਨੇ ਪੂਰਨ ਸਹਿਯੋਗ ਦਿੱਤਾ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਟੇਟ ਐਵਾਰਡੀ ਨੇ ਪ੍ਰਾਜੈਕਟ ਡਾਇਰੈਕਟਰ ਡਾਕਟਰ ਚਮਨ ਸਿੰਘ ਅਤੇ ਸਿਹਤ ਵਿਭਾਗ ਦੀ ਟੀਮ ਦਾ ਸਕੂਲ ਵਿਚ ਆਉਣ ’ਤੇ ਸਵਾਗਤ ਕੀਤਾ ਅਤੇ ਬੱਚਿਆਂ ਨੂੰ ਮੁਹੱਈਆ ਕਰਵਾਈ ਗਈ ਸਹੂਲਤ ਲਈ ਆਪਣੇ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਸਟਾਫ ਤੇ ਵਿਦਿਆਰਥੀ ਹਾਜ਼ਰ ਰਹੇ।
ਪਿਛਲੀ ਖ਼ਬਰ ਬੈਂਕ ਮੂਹਰੇ ਲੱਗੇ ਕਚਰੇ ਦੇ ਢੇਰ ਨੂੰ ਪੰਚਾਇਤ ਵਲੋਂ ਚੁਕਾਇਆ, ਰਾਹਗੀਰਾਂ ਨੇ ਲਿਆ ਸੁੱਖ ਦਾ ਸਾਹ ਅਗਲੀ ਖ਼ਬਰ ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਕਰਵਾਈ ਮੈਗਾ ਮਾਪੇ-ਅਧਿਆਪਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।