ਲਸਾੜਾ ਵਿਖੇ ਕੱਲ੍ਹ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ
ਉੜਾਪੜ/ਲਸਾੜਾ, 11 ਅਕਤੂਬਰ (ਲਖਵੀਰ ਸਿੰਘ ਖੁਰਦ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਭਾਵੇਂ ਪਿਛਲੇ ਤਿੰਨ ਸਾਲਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਿਆਂ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਸਮਾਗਮ ਕਰਾਏ ਜਾਂਦੇ ਹਨ ਪਰ ਲਸਾੜਾ ਵਿਚ ਪਹਿਲੀ ਵਾਰ ਇਹ ਗੁਰਮਤਿ ਸਮਾਗਮ ਕਰਾਏ ਜਾਣਗੇ। ਗੁਰਦੁਆਰਾ ਸ਼ਹੀਦਾਂ ਸਿੰਘਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪਾਬਲਾ ਨੇ ਦੱਸਿਆ ਕਿ 13 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਇਹ ਸਮਾਗਮ ਪੈਟਰੋਲ ਪੰਪ ਦੇ ਨਜਦੀਕ ਗੁਰਦਵਾਰਾ ਸਾਹਿਬ ਦੇ ਦਰਬਾਰ ਹਾਲ ਵਿਖੇ ਕਰਾਏ ਜਾਣਗੇ।
ਅਜੀਤ ਡੈਸਕ
12-10-2026