ਰਿੱਕੀ ਭਾਜਪਾ ਦੇ ਜ਼ਿਲ੍ਹਾ ਟਰਾਂਸਪੋਰਟ ਸੈੱਲ ਦੇ ਪ੍ਰਧਾਨ ਨਿਯੁਕਤ
ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਕਾਂਗਰਸ ਪਾਰਟੀ ਦੇ ਸਾਬਕਾ ਯੂਥ ਜ਼ਿਲ੍ਹਾ ਪ੍ਰਧਾਨ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਿਲ ਹੋਏ ਦਵਿੰਦਰ ਸਿੰਘ ਰਿੱਕੀ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਵਲੋਂ ਭਾਜਪਾ ਟ੍ਰਾਂਸਪੋਰਟ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ। ਉਨ੍ਹਾਂ ਨੂੰ ਨਿਯੁਕਤੀ ਉਪਰੰਤ ਆਪਣੀ ਟੀਮ ਨੂੰ ਬਣਾਉਣ ਲਈ ਅਧਿਕਾਰ ਦਿੱਤੇ ਗਏ।
ਅਜੀਤ ਡੈਸਕ
12-10-2026