13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੈਂਟਾ ਕਮਿਸ਼ਨ ਰਿਪੋਰਟ ਤੁਰੰਤ ਜਨਤਕ ਕੀਤੀ ਜਾਵੇ-ਬਲਦੇਵ ਭਾਰਤੀ

ਔੜ, 12 ਅਕਤੂਬਰ (ਗੁਰਨਾਮ ਸਿੰਘ ਸੈਣੀ)-ਅਨੂਸੁਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮ, ਮਜ਼ਦੂਰ ਤੇ ਸਮਾਜਿਕ ਜਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਦੇਵ ਭਾਰਤੀ ਨੇ ਦੱਸਿਆ ਕਿ ਕਮੇਟੀ ਵਲੋਂ ਕੋਆਰਡੀਨੇਟਰ ਜਸਵੀਰ ਸਿੰਘ ਪਾਲ ਦੀ ਅਗਵਾਈ ਹੇਠ ਸਮਾਜ ਦੇ ਜਾਇਜ਼ ਭੱਖਦੇ ਮੁੱਦਿਆਂ ਨੂੰ ਲੈ ਕੇ 31 ਨੁਕਾਤੀ ਮੰਗ ਪੱਤਰ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਸੀ। 6 ਦਸੰਬਰ 2022 ਨੂੰ ਇਸ ਮੰਗ-ਪੱਤਰ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ ਅਤੇ ਘਿਰਾਓ ਕਰਨ ਉਪਰੰਤ ਮਿਤੀ 22 ਦਸੰਬਰ 2022 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਸਰਕਾਰ ਦੀ ਅਗਵਾਈ ਵਿਚ ਕੈਬਨਿਟ ਸਬ-ਕਮੇਟੀ ਨਾਲ ਜੁਆਇੰਟ ਐਕਸ਼ਨ ਕਮੇਟੀ ਦੀ 3 ਘੰਟੇ ਲੰਬੀ ਹੰਗਾਮੀ ਮੀਟਿੰਗ ਹੋਈ।

ਅਜੀਤ ਡੈਸਕ 13-10-2026
ਔੜ, 12 ਅਕਤੂਬਰ (ਗੁਰਨਾਮ ਸਿੰਘ ਸੈਣੀ)-ਅਨੂਸੁਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮ, ਮਜ਼ਦੂਰ ਤੇ ਸਮਾਜਿਕ ਜਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਦੇਵ ਭਾਰਤੀ ਨੇ ਦੱਸਿਆ ਕਿ ਕਮੇਟੀ ਵਲੋਂ ਕੋਆਰਡੀਨੇਟਰ ਜਸਵੀਰ ਸਿੰਘ ਪਾਲ ਦੀ ਅਗਵਾਈ ਹੇਠ ਸਮਾਜ ਦੇ ਜਾਇਜ਼ ਭੱਖਦੇ ਮੁੱਦਿਆਂ ਨੂੰ ਲੈ ਕੇ 31 ਨੁਕਾਤੀ ਮੰਗ ਪੱਤਰ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਸੀ। 6 ਦਸੰਬਰ 2022 ਨੂੰ ਇਸ ਮੰਗ-ਪੱਤਰ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ ਅਤੇ ਘਿਰਾਓ ਕਰਨ ਉਪਰੰਤ ਮਿਤੀ 22 ਦਸੰਬਰ 2022 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਸਰਕਾਰ ਦੀ ਅਗਵਾਈ ਵਿਚ ਕੈਬਨਿਟ ਸਬ-ਕਮੇਟੀ ਨਾਲ ਜੁਆਇੰਟ ਐਕਸ਼ਨ ਕਮੇਟੀ ਦੀ 3 ਘੰਟੇ ਲੰਬੀ ਹੰਗਾਮੀ ਮੀਟਿੰਗ ਹੋਈ। ਬਲਦੇਵ ਭਾਰਤੀ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਵਲੋਂ ਰਮੇਸ਼ ਕੁਮਾਰ ਗੈਂਟਾ ਆਈ. ਏ. ਐੱਸ. ਦੀ ਅਗਵਾਈ ਵਿਚ ਕਮਿਸ਼ਨ ਬਣਾਇਆ ਗਿਆ। ਇਸ ਕਮਿਸ਼ਨ ਵਲੋਂ ਮੰਗ ਪੱਤਰ ਦੀਆਂ ਮੰਗਾਂ ਸੰਬੰਧੀ ਵੱਖ-ਵੱਖ ਵਿਭਾਗਾਂ ਪਾਸੋਂ ਵੱਖ-ਵੱਖ ਪਹਿਲੂਆਂ ਤੋਂ ਵਾਚਣ ਉਪਰੰਤ 257 ਸਫ਼ਿਆਂ ਦੀ ਵਿਸਥਾਰ ਰਿਪੋਰਟ (ਗੈਂਟਾ ਕਮਿਸ਼ਨ ਰਿਪੋਰਟ) ਤਿਆਰ ਕਰਕੇ ਮਿਤੀ 16-8-2023 ਨੂੰ ਕੈਬਨਿਟ ਸਬ-ਕਮੇਟੀ ਨੂੰ ਸੌਂਪ ਦਿੱਤੀ ਗਈ ਪਰ ਪੰਜਾਬ ਸਰਕਾਰ ਵਲੋਂ ਇਸ ਰਿਪੋਰਟ ਨੂੰ ਲਾਗੂ ਕਰਨ ਦੀ ਬਜਾਏ ਇਸ ਨੂੰ 3 ਸਾਲਾਂ ਤੋਂ ਵਧੇਰੇ ਸਮੇਂ ਤੋਂ ਦਬਾ ਕੇ ਰੱਖਿਆ ਹੋਇਆ ਹੈ ਅਤੇ ਇਸ ਨੂੰ ਜਨਤਕ ਤੱਕ ਵੀ ਨਹੀਂ ਕੀਤਾ ਜਾ ਰਿਹਾ। ਬਲਦੇਵ ਭਾਰਤੀ ਨੇ ਦੱਸਿਆ ਕਿ ਜੁਆਇੰਟ ਐਕਸ਼ਨ ਕਮੇਟੀ ਵਲੋਂ ਇਸ ਗੈਂਟਾ ਕਮਿਸ਼ਨ ਰਿਪੋਰਟ ਨੂੰ ਜਨਤਕ ਅਤੇ ਲਾਗੂ ਕਰਵਾਉਣ ਹਿੱਤ ਪੰਜਾਬ ਸਰਕਾਰ ਨੂੰ ਹਲੂਣਾ ਦੇਣ ਲਈ ਰਾਜ ਪੱਧਰੀ ਐਕਸ਼ਨ ਪ੍ਰੋਗਰਾਮ ਜਲਦੀ ਐਲਾਨਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਯੂਨੀਅਨ ਦੇ ਵਫ਼ਦ ਵਲੋਂ ਨਵ-ਨਿਯੁਕਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਗਤ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੱਟੀ ਵਿਖੇ ਏਡਜ਼ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।