ਖਾਲਸਾ ਕਾਲਜ ਬੰਗਾ ਵਿਖੇ ਕਰੀਅਰ ਕਾਨਫਰੰਸ ਤੇ ਰਜਿਸਟ੍ਰੇਸ਼ਨ ਕੈਂਪ ਲਗਾਇਆ
ਬੰਗਾ, 12 ਅਕਤੂਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਕਾਲਜ ਦੇ ਪਲੇਸਮੈਂਟ ਸੈੱਲ ਦੇ ਇੰਚਾਰਜ ਪ੍ਰੋ. ਗੁਰਸ਼ਨ ਸਿੰਘ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਕਰੀਅਰ ਕਾਨਫਰੰਸ ਕਮ ਰਜਿਸਟ੍ਰੇਸ਼ਨ ਕੈਂਪ ਦਾ ਪ੍ਰਬੰਧ ਕੀਤਾ।
ਕ
ਕਰੀਅਰ ਕਾਨਫਰੰਸ ਮੌਕੇ ਆਏ ਹੋਏ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਕਾਲਜ ਸਟਾਫ।
13-10-2026
ਬੰਗਾ, 12 ਅਕਤੂਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਕਾਲਜ ਦੇ ਪਲੇਸਮੈਂਟ ਸੈੱਲ ਦੇ ਇੰਚਾਰਜ ਪ੍ਰੋ. ਗੁਰਸ਼ਨ ਸਿੰਘ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਕਰੀਅਰ ਕਾਨਫਰੰਸ ਕਮ ਰਜਿਸਟ੍ਰੇਸ਼ਨ ਕੈਂਪ ਦਾ ਪ੍ਰਬੰਧ ਕੀਤਾ। ਇਸ ਮੌਕੇ ਮੈਡਮ ਡਿੰਪਲ ਥਾਪਰ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਸ. ਤਜਿੰਦਰ ਸਿੰਘ, ਸੀ-ਪਾਈਟ ਟ੍ਰੇਨਿੰਗ ਸੈਂਟਰ ਵਲੋਂ ਵਿਦਿਆਰਥੀਆਂ ਨੂੰ ਪੁਲਿਸ ਤੇ ਡਿਫੈਂਸ ਦੀਆਂ ਵੱਖ-ਵੱਖ ਭਰਤੀਆਂ ਲਈ ਤਿਆਰੀ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ। ਸ. ਕੁਲਵਿੰਦਰ ਸਿੰਘ ਬੇਦੀ ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਬਹਿਰਾਮ ਨੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਹੁਨਰਮੰਦ ਨੌਜਵਾਨਾਂ ਲਈ ਰੁਜ਼ਗਾਰ ਦੇ ਅਨੇਕਾਂ ਮੌਕੇ ਮੌਜੂਦ ਹਨ। ਇਸ ਮੌਕੇ ਸ. ਜਸ਼ਨਪ੍ਰੀਤ ਸਿੰਘ ਇੰਸਪੈਕਟਰ ਡੇਅਰੀ ਵਿਭਾਗ ਨੇ ਵਿਦਿਆਰਥੀਆਂ ਨੂੰ ਡੇਅਰੀ ਫਾਰਮਿੰਗ ਨੂੰ ਇਕ ਲਾਹੇਵੰਦ ਕਿੱਤੇ ਵਜੋਂ ਅਪਣਾਉਣ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਮੈਡਮ ਹੀਨਾ ਭਾਟੀਆ, ਯੰਗ ਪ੍ਰੋਫੈਸ਼ਨਲ ਵਲੋਂ ਵਿਦਿਆਰਥੀਆਂ ਦੀ ਕੇਂਦਰ ਸਰਕਾਰ ਦੇ ਨੈਸ਼ਨਲ ਕਰੀਅਰ ਸਰਵਿਸਿਜ਼ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾਈ ਗਈ ਅਤੇ ਉਨ੍ਹਾਂ ਨੂੰ ਸਰਕਾਰੀ ਤੇ ਗੈਰ-ਸਰਕਾਰੀ ਖੇਤਰਾਂ ਵਿੱਚ ਉਪਲਬਧ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਕਰਵਾਇਆ। ਇਸ ਸਮੁੱਚੇ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਵਿਭਾਗ ਦੇ ਨੁਮਾਇੰਦੇ ਅਮਿਤ ਕੁਮਾਰ ਟੀ. ਪੀ. ਓ., ਸੁਮਿਤ ਸ਼ਰਮਾ ਟੀ. ਪੀ. ਓ. ਤੇ ਸਤਿੰਦਰ ਸ਼ਰਮਾ ਟੀ. ਪੀ. ਓ. ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਮੁੱਚੇ ਵਿਭਾਗ ਦਾ ਧੰਨਵਾਦ ਕੀਤਾ। ਕਰੀਅਰ ਕਾਨਫਰੰਸ ਦੌਰਾਨ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਲੇਖ-ਰਚਨਾ ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਲੇਖ-ਰਚਨਾ ਮੁਕਾਬਲੇ ਵਿਚ ਬੀ. ਏ. ਭਾਗ ਦੂਜਾ ਦੀ ਵਿਦਿਆਰਥਣ ਹਰਤੀਰਥ ਕੌਰ ਨੇ ਪਹਿਲਾ ਜਦਕਿ +1 ਕਾਮਰਸ ਦੀ ਹਰਪ੍ਰੀਤ ਕੌਰ ਨੇ ਦੂਜਾ ਅਤੇ +1 ਮੈਡੀਕਲ ਦੀ ਅਰਸ਼ਤਿਾ ਨੇ ਤੀਜਾ ਸਥਾਨ ਹਾਸਿਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿਚ+2 ਮੈਡੀਕਲ ਦੀ ਮਨਪ੍ਰੀਤ ਮਹਿਮੀ ਨੇ ਪਹਿਲਾ, ਬੀ. ਏ. ਭਾਗ ਦੂਜਾ ਦੀ ਰੋਜ਼ੀ ਨੇ ਦੂਜਾ ਅਤੇ ਬੀ. ਸੀ. ਏ. ਭਾਗ ਤੀਜਾ ਦੀ ਦੀਪਿਕਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਮੂਹ ਸਟਾਫ ਮੈਂਬਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।