13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਠਗੜ੍ਹ ਦਾਣਾ ਮੰਡੀ ’ਚ ਪੁਲਿਸ ਦੀ ਮੀਟਿੰਗ

ਕਾਠਗੜ੍ਹ, 12 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਦੀ ਅਗਵਾਈ ਹੇਠ ਕਾਠਗੜ੍ਹ ਦੀ ਦਾਣਾ ਮੰਡੀ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਇਕ ਅਹਿਮ ਤੇ ਵਿਸ਼ੇਸ਼ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਮੀਟਿੰਗ ਦੀ ਅਗਵਾਈ ਡੀ.

ਅਜੀਤ ਡੈਸਕ 13-10-2026
ਕਾਠਗੜ੍ਹ, 12 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਦੀ ਅਗਵਾਈ ਹੇਠ ਕਾਠਗੜ੍ਹ ਦੀ ਦਾਣਾ ਮੰਡੀ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਇਕ ਅਹਿਮ ਤੇ ਵਿਸ਼ੇਸ਼ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਮੀਟਿੰਗ ਦੀ ਅਗਵਾਈ ਡੀ. ਐਸ. ਪੀ. (ਡੀ) ਜਤਿੰਦਰ ਚੌਹਾਨ ਨਵਾਂਸ਼ਹਿਰ ਤੇ ਇੰਸਪੈਕਟਰ ਕਮਲ ਤਨੇਜਾ ਕਾਠਗੜ੍ਹ ਵਲੋਂ ਕੀਤੀ ਗਈ। ਮੀਟਿੰਗ ਵਿਚ ਕਾਠਗੜ੍ਹ ਦੇ ਮੁਹਤਬਰ ਵਿਅਕਤੀਆਂ, ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ, ਨੰਬਰਦਾਰਾਂ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ਐਸ. ਪੀ. ਜਤਿੰਦਰ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਪੁਲਿਸ ਵਿਭਾਗ ਵਲੋਂ ਇਸ ਨੂੰ ਮਿਸ਼ਨ ਵਜੋਂ ਲਿਆ ਜਾ ਰਿਹਾ ਹੈ। ਉਨ੍ਹਾਂ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਠਗੜ੍ਹ ਇਲਾਕੇ ਵਿਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਇੰਸਪੈਕਟਰ ਕਮਲ ਤਨੇਜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਖਾਸ ਖਿਆਲ ਰੱਖਣ ਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਲੋਕਾਂ ਤੋਂ ਨਸ਼ਿਆਂ ਨੂੰ ਰੋਕਣ ਲਈ ਕੀਮਤੀ ਸੁਝਾਅ ਵੀ ਮੰਗੇ ਅਤੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਆਪਣੇ ਆਲੇ ਦੁਆਲੇ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਦਿਖਾਈ ਦਿੰਦਾ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਲੋਕਾਂ ਨੇ ਵੀ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਤੇ ਆਪਣੇ ਸੁਝਾਅ ਸਾਂਝੇ ਕੀਤੇ। ਇਸ ਮੌਕੇ ਡੇਰਾ ਟਿੱਬੀ ਦੇ ਮੁੱਖ ਸੇਵਾਦਾਰ ਸਾਂਈ ਕਾਲੇ ਸ਼ਾਹ, ਸੁਭਾਸ਼ ਅਨੰਦ, ਰਾਜ ਕੁਮਾਰ ਅਨੰਦ, ਧਰਮਪਾਲ ਕੋਹਲੀ, ਸੁਖਵਿੰਦਰ ਸਿੰਘ ਬਾਜਵਾ, ਜਸਵੀਰ ਮੀਲੂ, ਅਸ਼ੋਕ ਕੁਮਾਰ, ਪ੍ਰਵੇਸ਼ ਅਨੰਦ ਸਮੇਤ ਕਾਠਗੜ੍ਹ ਪੰਚਾਇਤ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਹੈੱਡਕੁਆਰਟਰ ਨੂੰ ਜਾਂਦੀ ਸੜਕ ਦੀ ਹਾਲਤ ਦਿਨ ਪਰ ਦਿਨ ਨਿੱਘਰਦੀ ਜਾ ਰਹੀ ਅਗਲੀ ਖ਼ਬਰ ਮਹਿਤਪੁਰ ਉਲੱਦਣੀ ਵਿਖੇ ਨੌਵਾਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।