14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਖੰਡ ਮਿੱਲ ਦੇ ਬਿਜਲੀ ਕੁਨੈਕਸ਼ਨ ਸੰਬੰਧੀ ਡੀ. ਸੀ. ਨੂੰ ਮਿਲਿਆ ਭਾਜਪਾ ਦਾ ਵਫਦ

ਔੜ/ਝਿੰਗੜਾਂ, 13 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਇੰਦਰਪੁਰੀ ਸਾਹਿਬ ਹੇੜੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਪੰਜ ਦਿਨਾ ਧਾਰਮਿਕ ਸਮਾਗਮ ਦੀ ਪਹਿਲੀ ਲੜੀ ਦੇ ਪਾਠਾਂ ਦੇ ਭੋਗ ਉਪਰੰਤ ਦੂਸਰੀ ਲੜੀ ਦੇ ਪਾਠ ਆਰੰਭ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸ ਮੌਕੇ ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਦੇ ਬੱਚਿਆਂ ਵਲੋਂ ਨਗਰ ਕੀਰਤਨ ਦਾ ਬੈਂਡ ਵਾਜੇ ਵਜਾ ਕੇ ਨਿੱਘਾ ਸਵਾਗਤ ਕੀਤਾ।

ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਦੇ ਹੋਏ ਭਾਜਪਾ ਆਗੂ। 14-10-2026
ਔੜ/ਝਿੰਗੜਾਂ, 13 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਇੰਦਰਪੁਰੀ ਸਾਹਿਬ ਹੇੜੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਪੰਜ ਦਿਨਾ ਧਾਰਮਿਕ ਸਮਾਗਮ ਦੀ ਪਹਿਲੀ ਲੜੀ ਦੇ ਪਾਠਾਂ ਦੇ ਭੋਗ ਉਪਰੰਤ ਦੂਸਰੀ ਲੜੀ ਦੇ ਪਾਠ ਆਰੰਭ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸ ਮੌਕੇ ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਦੇ ਬੱਚਿਆਂ ਵਲੋਂ ਨਗਰ ਕੀਰਤਨ ਦਾ ਬੈਂਡ ਵਾਜੇ ਵਜਾ ਕੇ ਨਿੱਘਾ ਸਵਾਗਤ ਕੀਤਾ। ਪ੍ਰਧਾਨ ਸਤਨਾਮ ਸਿੰਘ ਹੇੜੀਆਂ ਯੂ. ਕੇ., ਪਾਲ ਸਿੰਘ ਹੇੜੀਆਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਨਿਰਮਲ ਸਿੰਘ ਹੇੜੀਆਂ, ਸਕੱਤਰ ਜਰਨੈਲ ਸਿੰਘ ਹੇੜੀਆਂ, ਬਲਕਾਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਹ ਨਗਰ ਕੀਰਤਨ ਪਿੰਡ ਬੱਜੋਂ ਤੇ ਹੇੜੀਆਂ ਦੀ ਪ੍ਰਕਰਮਾ ਕਰਦਾ ਹੋਇਆ ਦੇਰ ਰਾਤ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ। ਸੇਵਾਦਾਰਾਂ ਵਲੋਂ ਸੰਗਤਾਂ ਨੂੰ ਫਲ ਫਰੂਟ, ਠੰਢਿਆਂ, ਚਾਹ ਪਕੌੜਿਆਂ ਆਦਿ ਪਦਾਰਥਾਂ ਦੇ ਲੰਗਰ ਛਕਾਏ ਜਾ ਰਹੇ ਸਨ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਜਨਰਲ ਸਕੱਤਰ ਜਰਨੈਲ ਸਿੰਘ ਹੇੜੀਆਂ ਨੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਤੇ ਸਹਿਯੋਗੀ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਆਪਣੇ ਸਾਥੀ ਪ੍ਰਬੰਧਕਾਂ ਨਾਲ ਦਾਨੀ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਧਾਨ ਸਤਨਾਮ ਸਿੰਘ ਹੇੜੀਆਂ ਯੂ. ਕੇ., ਪਾਲ ਸਿੰਘ ਹੇੜੀਆਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਨਿਰਮਲ ਸਿੰਘ ਹੇੜੀਆਂ ਨੇ ਦੱਸਿਆ ਕਿ 14 ਅਕਤੂਬਰ ਨੂੰ ਦਿਨ ਦੇ ਦੀਵਾਨ ਵਿਚ ਪ੍ਰਸਿੱਧ ਢਾਡੀ ਤੇ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ ਤੇ ਰਾਤ ਦੇ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲਿਆਂ ਦਾ ਜਥਾ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ। 15 ਅਕਤੂਬਰ ਨੂੰ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਹੇੜੀਆ ਯੂ. ਕੇ, ਸਰਪੰਚ ਨਿਰਮਲ ਸਿੰਘ ਹੇੜੀਆ, ਪਾਲ ਸਿੰਘ ਹੇੜੀਆਂ, ਬਲਕਾਰ ਸਿੰਘ ਹੇੜੀਆਂ, ਜਸਵਿੰਦਰ ਸਿੰਘ ਜੱਸਾ, ਮੈਨੇਜਰ ਚੂਹੜ ਸਿੰਘ, ਮਾ. ਪਰਮਜੀਤ ਸਿੰਘ, ਗ੍ਰੰਥੀ ਨਿਰਮਲ ਸਿੰਘ , ਸੋਹਣ ਸਿੰਘ ਪੰਚ, ਦੀਦਾਰ ਸਿੰਘ, ਕੁਲਵਿੰਦਰ ਸਿੰਘ ਰਾਣਾ, ਸਤਨਾਮ ਸਿੰਘ, ਹਰਦੀਪ ਸਿੰਘ ਯੂ. ਕੇ, ਹਰਨੇਕ ਸਿੰਘ ਨੇਕਾ ਗਰੀਸ, ਬਹਾਦਰ ਸਿੰਘ ਯੂ. ਐਸ. ਏ., ਜਸਵੀਰ ਸਿੰਘ ਕੈਨੇਡਾ, ਕਸ਼ਮੀਰ ਸਿੰਘ, ਇੰਦਰਜੀਤ ਸਿੰਘ ਪੰਮੀ ਯੂ. ਐਸ. ਏ., ਮਹਿੰਦਰ ਸਿੰਘ, ਬਲਜਿੰਦਰ ਸਿੰਘ ਬਿੱਟਾ, ਪ੍ਰਿੰਸੀਪਲ ਜਸਵਿੰਦਰ ਕੌਰ, ਲੈਕਚਰਾਰ ਮੱਖਣ ਬਖਲੌਰ, ਗੁਰਮੀਤ ਸਿੰਘ, ਵਰਿੰਦਰ ਹਰੀਸ਼, ਮਾ. ਨਰਿੰਦਰ ਸਿੰਘ, ਮਾ. ਜਤਿੰਦਰ ਕੁਮਾਰ, ਕੈਂਪਸ ਮੈਨੇਜਰ ਪਰਮਜੀਤ, ਸੀਮਾ ਰਾਣੀ, ਸੀਮਾ ਕਲਸੀ, ਮਨਦੀਪ ਕੌਰ, ਅਨੀਤਾ ਰਾਣੀ, ਪਰਮਜੀਤ ਕੌਰ, ਨਵਜੋਤ ਕੌਰ, ਪੂਜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੜੋਆ ਮੰਡੀ ’ਚ ਝੋਨੇ ਦੀ ਚੁਕਾਈ ਸ਼ੁਰੂ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।