14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜਸਮੀਤ ਸਿੰਘ ਅਭੀ ਨਾਰੰਗ ਨੂੰ ਅਕਾਲੀ ਦਲ (ਬ) ਦੇ ਟਰੇਡ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਗੁਰਪ੍ਰੀਤ ਗੁੱਜਰ ਨੇ ਦਿੱਤੀ ਵਧਾਈ

ਬਲਾਚੌਰ, 13 ਅਕਤੂਬਰ (ਨਰੇਸ਼ ਧੌਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਬਲਾਚੌਰ ਦੇ ਨੌਜਵਾਨ ਆਗੂ ਜਸਮੀਤ ਸਿੰਘ ਅਭੀ ਨਾਰੰਗ ਨੂੰ ਪਾਰਟੀ ਦੇ ਟਰੇਡ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸੰਬੰਧੀ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਨੇ ਅਭੀ ਨਾਰੰਗ ਨੂੰ ਵਧਾਈ ਦਿੰਦਿਆਂ ਪਾਰਟੀ ਹਾਈਕਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।

ਅਜੀਤ ਡੈਸਕ 14-10-2026
ਬਲਾਚੌਰ, 13 ਅਕਤੂਬਰ (ਨਰੇਸ਼ ਧੌਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਬਲਾਚੌਰ ਦੇ ਨੌਜਵਾਨ ਆਗੂ ਜਸਮੀਤ ਸਿੰਘ ਅਭੀ ਨਾਰੰਗ ਨੂੰ ਪਾਰਟੀ ਦੇ ਟਰੇਡ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸੰਬੰਧੀ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਨੇ ਅਭੀ ਨਾਰੰਗ ਨੂੰ ਵਧਾਈ ਦਿੰਦਿਆਂ ਪਾਰਟੀ ਹਾਈਕਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਚੌਧਰੀ ਗੁਰਪ੍ਰੀਤ ਗੁੱਜਰ ਨੇ ਕਿਹਾ ਕਿ ਅਭੀ ਨਾਰੰਗ ਉਨ੍ਹਾਂ ਦੇ ਛੋਟੇ ਭਰਾ ਦੇ ਸਮਾਨ ਤੇ ਬਹੁਤ ਹੀ ਕਰੀਬੀ ਸਾਥੀ ਹਨ। ਗੁਰਪ੍ਰੀਤ ਗੁੱਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਪ੍ਰਧਾਨ ਵਪਾਰ ਵਿੰਗ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਮਿਹਨਤੀ ਨੌਜਵਾਨ ਆਗੂਆਂ ਨੂੰ ਅੱਗੇ ਆਉਣ ਦੇ ਮੌਕੇ ਦੇਣਾ ਪਾਰਟੀ ਲਈ ਸ਼ੁੱਭ ਸੰਕੇਤ ਸਾਬਤ ਹੋਵੇਗਾ।
ਪਿਛਲੀ ਖ਼ਬਰ ਪ੍ਰਧਾਨ ਐਨ. ਕੇ. ਸ਼ਰਮਾ ਵਲੋਂ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਲਈ ਬਲਾਚੌਰ ਦੇ ਵਪਾਰੀਆਂ ਤੇ ਉਦਯੋਗਪਤੀਆਂ ਤੋਂ ਲਏ ਸੁਝਾਅ ਅਗਲੀ ਖ਼ਬਰ ਪੰਜਾਬ ਸਰਕਾਰ ਆਏ ਦਿਨ ਹੁੰਦੀ ਠਾਹ ਠਾਹ ਰੋਕਣ ’ਚ ਫੇਲ੍ਹ-ਕਾ. ਨੂਰਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।