ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਬਹੁ ਗਿਣਤੀ ਸਾਥੀ ਕਾਂਗਰਸ ਪਾਰਟੀ ’ਚ ਸ਼ਾਮਿਲ
ਬਲਾਚੌਰ, 13 ਅਕਤੂਬਰ (ਨਰੇਸ਼ ਧੌਲ)-ਹਲਕਾ ਬਲਾਚੌਰ ਅੰਦਰ ਜ਼ੋਨ-ਭੱਦੀ ਦੇ ਪਿੰਡ ਸੰਤ ਨਗਰ-ਬੂੰਗੜੀ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ ਗਏ।
ਪਿੰਡ ਸੰਤ ਨਗਰ ਬੂੰਗੜੀ ਵਿਖੇ ਕਾਂਗਰਸ ਦੀ ਲੋਕ ਮਿਲਣੀ ਦੌਰਾਨ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ, ਹਾਜ਼ਰ ਇਲਾਕਾ ਵਾਸੀ ਤੇ ਕਾਂਗਰਸ ਦੇ ਅਹੁਦੇਦਾਰ। ਤਸਵੀਰ : ਨਰੇਸ਼ ਧੌਲ
14-10-2026