14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੋਦੀ ਸਰਕਾਰ ਦੇ ਫਾਸ਼ੀਵਾਦ ਵਿਰੁੱਧ ਨਵਾਂਸ਼ਹਿਰ ਵਿਖੇ ਮੁਜ਼ਾਹਰਾ 17 ਨੂੰ

ਨਵਾਂਸ਼ਹਿਰ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ, ਚੋਣ ਕਮਿਸ਼ਨਰ ਨਿਯੁਕਤੀ ਕਾਨੂੰਨ 2023 ਰੱਦ ਕਰਨ, ਐਸ. ਆਈ.

ਅਜੀਤ ਡੈਸਕ 14-10-2026
ਨਵਾਂਸ਼ਹਿਰ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ, ਚੋਣ ਕਮਿਸ਼ਨਰ ਨਿਯੁਕਤੀ ਕਾਨੂੰਨ 2023 ਰੱਦ ਕਰਨ, ਐਸ. ਆਈ. ਆਰ. ਰੱਦ ਕਰਕੇ 2025 ਦੀ ਚੋਣ ਸੂਚੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ 17 ਅਕਤੂਬਰ ਨੂੰ ਨਵਾਂਸ਼ਹਿਰ ਵਿਖੇ ਰੈਲੀ ਤੇ ਮੁਜਾਹਰਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਦੇ ਆਗੂਆਂ ਕੁਲਵਿੰਦਰ ਸਿੰਘ ਵੜੈਚ, ਕੁਲਦੀਪ ਸਿੰਘ ਦੌੜਕਾ ਤੇ ਜਸਵਿੰਦਰ ਸਿੰਘ ਭੰਗਲ ਨੇ ਦੱਸਿਆ ਕਿ ਮੁਜਾਹਰੇ ਤੋਂ ਪਹਿਲਾਂ 11 ਵਜੇ ਬੱਸ ਅੱਡਾ ਨਵਾਂਸ਼ਹਿਰ ਵਿਖੇ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਦਿੱਲੀ ਵਿਚ ਪੁਲਿਸ ਵਲੋਂ ਦਹਿਸ਼ਤ ਦਾ ਨਾਚ ਨੱਚਕੇ ਸੰਵਿਧਾਨਕ ਤੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਗਿਆ ਹੈ, ਉਸ ਤੋਂ ਭਾਜਪਾ-ਆਰ. ਐਸ. ਐਸ. ਸਰਕਾਰ ਦਾ ਫਾਸ਼ੀਵਾਦੀ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ। ਇਹ ਪੂਰੀ ਤਰ੍ਹਾਂ ਸਾਬਿਤ ਹੋ ਗਿਆ ਹੈ ਕਿ ਮੋਦੀ ਸਰਕਾਰ ਆਪਣੀ ਰਾਜਸੱਤਾ ਨੂੰ ਪੁਲਿਸ ਦੇ ਸਹਾਰੇ ਅੱਗੇ ਤੋਰ ਰਹੀ ਹੈ, ਜਿਸ ਦਾ ਵੱਡੇ ਪੱਧਰ ’ਤੇ ਵਿਰੋਧ ਹੋਣਾ ਚਾਹੀਦਾ ਹੈ।
ਪਿਛਲੀ ਖ਼ਬਰ ਨਵੀਂ ਪੀੜ੍ਹੀ ਨੂੰ ਸੰਸਕਾਰਾਂ ਨਾਲ ਜੋੜਨ ਲਈ ਮੋਬਾਈਲ ਦੀ ਥਾਂ ਕਿਤਾਬ ਫੜਾਓ-ਇੰਜ ਜਸਵੀਰ ਮੋਰੋਂ ਅਗਲੀ ਖ਼ਬਰ ਐਡਵੋਕੇਟ ਸੰਜੀਵ ਚੌਧਰੀ ਚੇਚੀ ਵਲੋਂ ਮੁਫ਼ਤ ਆਈ.ਏ.ਐਸ./ਪੀ.ਸੀ.ਐਸ. ਕੋਚਿੰਗ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।