14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੀਂਹ ਤੇ ਗੜ੍ਹਿਆਂ ਨਾਲ ਤਬਾਹ ਹੋਈ ਫ਼ਸਲ ਦਾ ਸਰਕਾਰ ਕਿਸਾਨਾਂ ਨੂੰ ਤੁਰੰਤ ਦੇਵੇ ਮੁਆਵਜ਼ਾ-ਝਿੱਕਾ

ਬੰਗਾ, 13 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਹਾਲ ਹੀ ’ਚ ਪਏ ਮੀਂਹ ਤੇ ਗੜ੍ਹਿਆਂ ਨੇ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮਹਿੰਗੇ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ ਤੇ ਕਰਜ਼ੇ ਨਾਲ ਤਿਆਰ ਕੀਤੀ ਫ਼ਸਲ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਮੁੱਖ ਆਧਾਰ ਹੈ।

ਅਜੀਤ ਡੈਸਕ 14-10-2026
ਬੰਗਾ, 13 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਹਾਲ ਹੀ ’ਚ ਪਏ ਮੀਂਹ ਤੇ ਗੜ੍ਹਿਆਂ ਨੇ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮਹਿੰਗੇ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ ਤੇ ਕਰਜ਼ੇ ਨਾਲ ਤਿਆਰ ਕੀਤੀ ਫ਼ਸਲ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਮੁੱਖ ਆਧਾਰ ਹੈ। ਇਸ ਕੁਦਰਤੀ ਆਫ਼ਤ ਨੇ ਕਿਸਾਨਾਂ ਸਾਹਮਣੇ ਗੰਭੀਰ ਆਰਥਿਕ ਸੰਕਟ ਖੜ੍ਹਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੂੰ ਤੁਰੰਤ ਪ੍ਰਭਾਵਿਤ ਪਿੰਡਾਂ ਵਿਚ ਨੁਕਸਾਨ ਦਾ ਸਰਵੇਖਣ ਕਰਵਾ ਕੇ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਗਿਰਦਾਵਰੀ ਪੂਰੀ ਕਰਨੀ ਚਾਹੀਦੀ ਹੈ। ਕਿਸਾਨਾਂ ਨੂੰ ਬਿਨਾ ਦੇਰੀ ਸਿੱਧਾ ਮੁਆਵਜ਼ਾ ਦਿੱਤਾ ਜਾਵੇ। ਇਹ ਵਿਚਾਰ ਟਕਸਾਲੀ ਅਕਾਲੀ ਆਗੂ ਸ. ਸਤਨਾਮ ਸਿੰਘ ਝਿੱਕਾ ਸਾਬਕਾ ਸੀਨੀਅਰ ਮੈਨੇਜਰ ਸਹਿਕਾਰੀ ਬੈਂਕ ਮਾਹਿਲ ਗਹਿਲਾ ਨੇ ਪ੍ਰਗਟਾਏ। ਉਨ੍ਹਾਂ ਅੱਗੇ ਮੰਗ ਕਰਦੇ ਹੋਏ ਕਿਹਾ ਕਿ ਬੈਂਕਾਂ ਤੇ ਸਹਿਕਾਰੀ ਸਭਾਵਾਂ ਦੇ ਕਰਜ਼ਿਆਂ ਦੀ ਵਸੂਲੀ ਅਤੇ ਵਿਆਜ ਘੱਟੋ-ਘੱਟ ਇਕ ਸਾਲ ਲਈ ਮੁਲਤਵੀ ਕੀਤਾ ਜਾਵੇ। ਅਗਲੀ ਫ਼ਸਲ ਲਈ ਮੁਫ਼ਤ ਜਾਂ ਸਬਸਿਡੀ ਵਾਲੇ ਬੀਜ, ਖਾਦ, ਕੀਟਨਾਸ਼ਕ ਅਤੇ ਹੋਰ ਖੇਤੀਬਾੜੀ ਸਮੱਗਰੀ ਮੁਹੱਈਆ ਕਰਵਾਈ ਜਾਵੇ। ਸ. ਸਤਨਾਮ ਸਿੰਘ ਝਿੱਕਾ ਨੇ ਆਖਿਆ ਕਿ ਰਾਹਤ ਦੀ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪੋਰਟਲ, ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀਆਂ ਤੇ 24 ਘੰਟੇ ਚੱਲਣ ਵਾਲੀ ਹੈਲਪਲਾਈਨ ਸਥਾਪਿਤ ਕੀਤੀ ਜਾਵੇ। ਹਰ ਪ੍ਰਭਾਵਿਤ ਕਿਸਾਨ ਨੂੰ ਆਪਣੇ ਨੁਕਸਾਨ ਤੇ ਮੁਆਵਜ਼ੇ ਦੀ ਸਥਿਤੀ ਬਾਰੇ ਸਪੱਸ਼ਟ ਜਾਣਕਾਰੀ ਮਿਲਣੀ ਚਾਹੀਦੀ ਹੈ।
ਪਿਛਲੀ ਖ਼ਬਰ ਗੁਰਮੀਤ ਹਸਪਤਾਲ ਨਵਾਂਸ਼ਹਿਰ ਨੇ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਡਾ. ਬਿੱਟੂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ-ਸਰਕਲ ਪ੍ਰਧਾਨ ਮੰਢਾਲੀ ਤੇ ਚੱਕਮੰਡੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।