ਸੂਬੇ ਦੇ ਇਨਸਾਫ਼ ਪਸੰਦ ਲੋਕ ਪੰਜਾਬ ਬੰਦ ਦੇ ਸੱਦੇ ਦਾ ਡਟ ਕੇ ਸਮਰਥਨ ਕਰਨ -ਭੱਠਲ
ਸਮੁੰਦੜਾ, 14 ਅਕਤੂਬਰ (ਤੀਰਥ ਸਿੰਘ ਰੱਕੜ)-ਪੰਜਾਬ ਅੰਦਰ ਨਸ਼ਿਆਂ ਖਿਲਾਫ ਲੜਾਈ ਲੜ ਰਹੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਬੀਤੇ ਕੱਲ ਹੋਏ ਕਤਲ ਨੂੰ ਲੈ ਕੇ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸੂਬੇ ਦੇ ਇਨਸਾਫ ਪਸੰਦ ਲੋਕਾਂ ਨੂੰ ਡੱਟ ਕੇ ਸਮਰਥਨ ਕਰਨਾ ਚਾਹੀਦਾ ਹੈ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇੱਕਮੁੱਠ ਹੋ ਕੇ ਲੜਾਈ ਲੜਨ ਦੀ ਲੋੜ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਸਵੰਤ ਸਿੰਘ ਭੱਠਲ ਪ੍ਰਧਾਨ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਪੰਜਾਬ ਅਤੇ ਕੁਲਵਿੰਦਰ ਸਿੰਘ ਕਿੰਦਾ ਆਗੂ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।
ਸਮੁੰਦੜਾ, 14 ਅਕਤੂਬਰ (ਤੀਰਥ ਸਿੰਘ ਰੱਕੜ)-ਪੰਜਾਬ ਅੰਦਰ ਨਸ਼ਿਆਂ ਖਿਲਾਫ ਲੜਾਈ ਲੜ ਰਹੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਬੀਤੇ ਕੱਲ ਹੋਏ ਕਤਲ ਨੂੰ ਲੈ ਕੇ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸੂਬੇ ਦੇ ਇਨਸਾਫ ਪਸੰਦ ਲੋਕਾਂ ਨੂੰ ਡੱਟ ਕੇ ਸਮਰਥਨ ਕਰਨਾ ਚਾਹੀਦਾ ਹੈ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇੱਕਮੁੱਠ ਹੋ ਕੇ ਲੜਾਈ ਲੜਨ ਦੀ ਲੋੜ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਸਵੰਤ ਸਿੰਘ ਭੱਠਲ ਪ੍ਰਧਾਨ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਪੰਜਾਬ ਅਤੇ ਕੁਲਵਿੰਦਰ ਸਿੰਘ ਕਿੰਦਾ ਆਗੂ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਦਿਆਂ ਤਿੰਨ ਮਹੀਨਿਆਂ ਦੇ ਵਿੱਚ ਵਿੱਚ ਨਸ਼ਾ ਖਤਮ ਕਰਨ ਦੀਆਂ ਗੱਲਾਂ ਕੀਤੀਆਂ ਸਨ। ਪਰ ਸਰਕਾਰ ਦਾ ਕਾਰਜਕਾਲ ਖਤਮ ਹੋਣ ਕਿਨਾਰੇ ਹੈ ਅਤੇ ਨਸ਼ਾ ਤਸਕਰੀ ਦਾ ਧੰਦਾ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਸਰਕਾਰ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਰਕਾਰੀ ਕਾਗਜਾਂ ਦਾ ਸ਼ਿੰਗਾਰ ਬਣ ਕੇ ਰਹਿ ਗਈ ਹੈ, ਜਦਕਿ ਜਮੀਨੀ ਪੱਧਰ ‘ਤੇ ਪਿੰਡ-ਪਿੰਡ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ। ਸੂਬੇ ਅੰਦਰ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਹੋ ਰਿਹਾ ਹੈ ਅਤੇ ਅਰਾਜਕਤਾ ਵਾਲਾ ਮਾਹੌਲ ਬਣਿਆ ਹੋਇਆ ਹੈ। ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਨੂੰ ਲੈ ਕੇ ਸੂਬੇ ਦੇ ਲੋਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸੁੱਚਾ ਸਿੰਘ ਕੁੱਕੜ ਮਜ਼ਾਰਾ ਅਤੇ ਹਰਜਿੰਦਰ ਸਿੰਘ ਮੰਡੇਰ ਵੀ ਹਾਜ਼ਰ ਸਨ।