ਜਸਮੀਤ ਸਿੰਘ ਅਭੀ ਨਾਰੰਗ ਬਣੇ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ, ਵਰਕਰਾਂ ਵਿਚ ਖੁਸ਼ੀ ਦੀ ਲਹਿਰ-ਗੁਰਪ੍ਰੀਤ ਗੁੱਜਰ ਰੈਲਮਾਜਰਾ
ਕਾਠਗੜ੍ਹ, 15 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਤੇ ਮਿਹਨਤੀ ਆਗੂ ਜਸਮੀਤ ਸਿੰਘ ਅਭੀ ਨਾਰੰਗ ਨੂੰ ਵਪਾਰ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ। ਇਸ ਨਿਯੁਕਤੀ ਨਾਲ ਜ਼ਿਲ੍ਹੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਅਜੀਤ ਡੈਸਕ
16-10-2026