17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਾ ਤਸਕਰ ਕਾਬੂ, 25 ਗ੍ਰਾਮ ਹੈਰੋਇਨ ਬਰਾਮਦ

ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਐਸ. ਬੀ.

ਅਜੀਤ ਡੈਸਕ 17-10-2026
ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਐਸ. ਬੀ. ਐਸ. ਨਗਰ ਜ਼ਿਲ੍ਹੇ ਦੀ ਥਾਣਾ ਕਾਠਗੜ੍ਹ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕਰਦਿਆਂ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਮੁੱਖ ਅਫਸਰ ਥਾਣਾ ਕਾਠਗੜ੍ਹ ਕਮਲ ਤਨੇਜਾ ਦੀ ਅਗਵਾਈ ਵਿਚ ਏ. ਐਸ. ਆਈ. ਰਾਮ ਸ਼ਾਹ ਤੇ ਏ. ਐਸ. ਆਈ. ਕੁਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਥਾਣਾ ਕਾਠਗੜ੍ਹ ਦੇ ਏਰੀਏ ਵਿਚ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਨੇੜੇ ਸ਼ਮਸ਼ਾਨਘਾਟ ਕਾਠਗੜ੍ਹ ਕੋਲ ਪੁੱਜੀ ਤਾਂ ਇਕ ਵਿਅਕਤੀ ਕੱਚੇ ਰਸਤੇ ਤੋਂ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਦੀ ਗੱਡੀ ਵੇਖ ਕੇ ਇਕ ਲਿਫਾਫੀ ਘਾਹ ਫੂਸ ਵਿਚ ਸੁੱਟ ਦਿੱਤਾ ਅਤੇ ਇਕਦਮ ਪਿੱਛੇ ਮੁੜ ਕੇ ਤੇਜ਼ ਕਦਮੀ ਤੁਰ ਪਿਆ। ਸ਼ੱਕ ਦੇ ਆਧਾਰ ’ਤੇ ਏ. ਐਸ. ਆਈ. ਰਾਮ ਸ਼ਾਹ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਪੁੱਛਗਿੱਛ ’ਤੇ ਉਸ ਨੇ ਆਪਣਾ ਨਾਂਅ ਰਵੀ ਪੁੱਤਰ ਬਲਵੀਰ ਸਿੰਘ ਵਾਸੀ ਗੀਤਾ ਭਵਨ ਰੋਡ, ਲੜੋਈਆ ਮੁਹੱਲਾ, ਨਵਾਂਸ਼ਹਿਰ ਥਾਣਾ ਸਿਟੀ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ। ਜਦੋਂ ਉਸ ਵਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਥਿਤ ਦੋਸ਼ੀ ਰਵੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਲੈਂਟਰ ਪਾਉਣ ਜਾਂਦੀ ਮਸ਼ੀਨ ਦਾ ਸੜਕ ’ਤੇ ਖੁੱਲ੍ਹਿਆ ਟਾਇਰ ਅਗਲੀ ਖ਼ਬਰ ਨਿਊ ਆਦਰਸ਼ ਸਕੂਲ ਸੜੋਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।