18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜੱਸੋਮਜਾਰਾ ਵਿਖੇ ਡਾ. ਸੁਖਵਿੰਦਰ ਸੁੱਖੀ ਵਲੋਂ ਸੜਕ ਦਾ ਉਦਘਾਟਨ

ਬਹਿਰਾਮ, 17 ਅਕਤੂਬਰ (ਸਰਬਜੀਤ ਸਿੰਘ ਰਾਣਾ)-ਜੱਸੋਮਜਾਰਾ ਵਿਖੇ 50 ਤੋਂ 52 ਲੱਖ ਰੁਪਏ ਦੇ ਪ੍ਰਾਜੈਕਟ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਹਲਕਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵਲੋਂ ਕੀਤਾ।

ਅਜੀਤ ਡੈਸਕ 18-10-2026
ਬਹਿਰਾਮ, 17 ਅਕਤੂਬਰ (ਸਰਬਜੀਤ ਸਿੰਘ ਰਾਣਾ)-ਜੱਸੋਮਜਾਰਾ ਵਿਖੇ 50 ਤੋਂ 52 ਲੱਖ ਰੁਪਏ ਦੇ ਪ੍ਰਾਜੈਕਟ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਹਲਕਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵਲੋਂ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ 2.25 ਕਿਲੋਮੀਟਰ ਦੀ ਇਹ ਸੜਕ ਪਿੰਡ ਜੱਸੋਮਜਾਰਾ ਤੋਂ ਮੁੰਨਿਆਂ ਤੱਕ ਬਣੇਗੀ ਤੇ ਇਸ ਤੋਂ ਪਹਿਲਾਂ ਪਿੰਡ ਵਿਚ ਇਕ 400 ਮੀਟਰ ਦਾ ਟੋਟਾ ਕੰਕਰੀਟ ਦਾ ਬਣ ਕੇ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਦੀਆਂ ਮੁਢਲੀਆਂ ਸਹੂਲਤਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਵਿਚ 40 ਹਜ਼ਾਰ ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ ਨਿਰਮਾਣ ਕੀਤਾ ਗਿਆ ਹੈ ਜੋ ਪੰਜਾਬ ਦੇ ਇਤਹਿਾਸ ਵਿਚ ਇਕ ਸਾਲ ਵਿਚ ਸਭ ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਨੂੰ ਵੀ ਪਹਿਲੀ ਵਾਰ ਸਾਫ ਕੀਤਾ ਗਿਆ ਹੈ। ਇਸ ਮੌਕੇ ਸੋਹਨ ਲਾਲ ਢੰਡਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਹਰਮੇਲ ਸਿੰਘ ਜੱਸੋਮਜਾਰਾ, ਸਰਪੰਚ ਜਸਵਿੰਦਰ ਕੌਰ, ਪੰਚ ਮੋਹਨ ਲਾਲ, ਪੰਚ ਅਵਤਾਰ ਸਿੰਘ, ਰਜਿੰਦਰ ਸਿੰਘ ਕਾਕਾ, ਕੁਲਵਿੰਦਰ ਸਿੰਘ, ਦਲਜੀਤ ਸਿੰਘ, ਜੋਰਾ ਸਿੰਘ, ਚਰਨਜੀਤ ਸਿੰਘ, ਲਖਵਿੰਦਰ ਸਿੰਘ ਨੰਬਰਦਾਰ, ਹਰਨੇਕ ਸਿੰਘ ਤੇ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਲਵਾਣਾ ਸਾਹਿਬ ਮਾਲੋ ਮਜਾਰਾ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਵਲੋਂ ਕਰਵਾਏ ਯੁਵਾ ਕੌਸ਼ਲ ਉਤਸਵ ’ਚ ਐਮ. ਪੀ. ਕੰਗ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।