21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦਿਲਬਾਗ ਸਿੰਘ ਬਾਗੀ ਅਤੇ ਹੋਰ ਗੱਲਬਾਤ ਸਮੇਂ ਰੋਟਰੀ ਕਲੱਬ ਬੰਗਾ ਗ੍ਰੀਨ ਵਲੋਂ ਦੁਸਹਿਰੇ ਮੌਕੇ ਸੱਚਾਈ ਦੇ ਮਾਰਗ ’ਤੇ ਚੱਲਣ ਦਾ ਸੱਦਾ

ਬੰਗਾ, 20 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਰੋਟਰੀ ਕਲੱਬ ਬੰਗਾ ਗ੍ਰੀਨ ਵੱਲੋਂ ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਪਵਿੱਤਰ ਤਿਉਹਾਰ ਦੁਸਹਿਰੇ ਦੇ ਸ਼ੁੱਭ ਅਵਸਰ ’ਤੇ ਕਲੱਬ ਦੇ ਬਾਨੀ ਪ੍ਰਧਾਨ ਦਿਲਬਾਗ ਸਿੰਘ ਬਾਗੀ, ਪ੍ਰਧਾਨ ਸ਼ਮਿੰਦਰ ਸਿੰਘ ਗਰਚਾ ਅਤੇ ਸਾਲ 2027-28 ਲਈ ਚੁਣੇ ਗਏ ਪ੍ਰਧਾਨ ਰਣਜੀਤ ਸਿੰਘ ਕੰਦੋਲਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਦਿਲੀ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਪਾਵਨ ਤਿਉਹਾਰ ਸਾਨੂੰ ਸਦੀਵੀ ਸੰਦੇਸ਼ ਦਿੰਦਾ ਹੈ ਕਿ ਬੁਰਾਈ ਭਾਵੇਂ ਕਿੰਨੀ ਵੀ ਤਾਕਤਵਰ ਕਿਉਂ ਨਾ ਹੋਵੇ, ਅੰਤ ਵਿੱਚ ਜਿੱਤ ਹਮੇਸ਼ਾ ਸੱਚਾਈ, ਨੇਕੀ, ਧਰਮ ਅਤੇ ਇਨਸਾਨੀਅਤ ਦੀ ਹੀ ਹੁੰਦੀ ਹੈ।

ਅਜੀਤ ਡੈਸਕ 21-10-2026
ਬੰਗਾ, 20 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਰੋਟਰੀ ਕਲੱਬ ਬੰਗਾ ਗ੍ਰੀਨ ਵੱਲੋਂ ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਪਵਿੱਤਰ ਤਿਉਹਾਰ ਦੁਸਹਿਰੇ ਦੇ ਸ਼ੁੱਭ ਅਵਸਰ ’ਤੇ ਕਲੱਬ ਦੇ ਬਾਨੀ ਪ੍ਰਧਾਨ ਦਿਲਬਾਗ ਸਿੰਘ ਬਾਗੀ, ਪ੍ਰਧਾਨ ਸ਼ਮਿੰਦਰ ਸਿੰਘ ਗਰਚਾ ਅਤੇ ਸਾਲ 2027-28 ਲਈ ਚੁਣੇ ਗਏ ਪ੍ਰਧਾਨ ਰਣਜੀਤ ਸਿੰਘ ਕੰਦੋਲਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਦਿਲੀ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਪਾਵਨ ਤਿਉਹਾਰ ਸਾਨੂੰ ਸਦੀਵੀ ਸੰਦੇਸ਼ ਦਿੰਦਾ ਹੈ ਕਿ ਬੁਰਾਈ ਭਾਵੇਂ ਕਿੰਨੀ ਵੀ ਤਾਕਤਵਰ ਕਿਉਂ ਨਾ ਹੋਵੇ, ਅੰਤ ਵਿੱਚ ਜਿੱਤ ਹਮੇਸ਼ਾ ਸੱਚਾਈ, ਨੇਕੀ, ਧਰਮ ਅਤੇ ਇਨਸਾਨੀਅਤ ਦੀ ਹੀ ਹੁੰਦੀ ਹੈ। ਭਗਵਾਨ ਸ੍ਰੀ ਰਾਮ ਜੀ ਵੱਲੋਂ ਰਾਵਣ ’ਤੇ ਪ੍ਰਾਪਤ ਕੀਤੀ ਜਿੱਤ ਸਿਰਫ਼ ਇੱਕ ਇਤਿਹਾਸਕ ਜਾਂ ਧਾਰਮਿਕ ਘਟਨਾ ਨਹੀਂ, ਸਗੋਂ ਮਨੁੱਖੀ ਜੀਵਨ ਲਈ ਇੱਕ ਮਹਾਨ ਸਿੱਖਿਆ ਹੈ। ਸਾਨੂੰ ਆਪਣੇ ਅੰਦਰ ਵੱਸਦੇ ਹੰਕਾਰ, ਲਾਲਚ, ਈਰਖਾ, ਨਫ਼ਰਤ, ਅਨਿਆਂ ਅਤੇ ਹੋਰ ਬੁਰਾਈਆਂ ਦਾ ਖ਼ਾਤਮਾ ਕਰਕੇ ਪਿਆਰ, ਨਿਮਰਤਾ, ਸੱਚਾਈ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਦੁਸਹਿਰੇ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ, ਕਿਉਂਕਿ ਸਮਾਜ ਨੂੰ ਨਸ਼ਿਆਂ, ਭ੍ਰਿਸ਼ਟਾਚਾਰ, ਸਮਾਜਿਕ ਵੰਡੀਆਂ, ਹਿੰਸਾ ਅਤੇ ਨਫ਼ਰਤ ਵਰਗੀਆਂ ਬੁਰਾਈਆਂ ਤੋਂ ਮੁਕਤ ਕਰਨਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਤਿਉਹਾਰਾਂ ਦੀ ਅਸਲ ਖ਼ੁਸ਼ੀ ਉਦੋਂ ਹੀ ਸਾਰਥਕ ਬਣਦੀ ਹੈ, ਜਦੋਂ ਅਸੀਂ ਇਨ੍ਹਾਂ ਤੋਂ ਮਿਲਣ ਵਾਲੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਲੋੜਵੰਦਾਂ ਦੀ ਮਦਦ, ਬੱਚਿਆਂ ਦੀ ਸਿੱਖਿਆ, ਸਿਹਤ ਸੇਵਾਵਾਂ, ਵਾਤਾਵਰਨ ਦੀ ਸੰਭਾਲ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਆਪਣਾ ਯੋਗਦਾਨ ਪਾਈਏ। ਉਨ੍ਹਾਂ ਦ੍ਰਿੜ੍ਹਤਾ ਨਾਲ ਕਿਹਾ ਕਿ ਰੋਟਰੀ ਕਲੱਬ ਬੰਗਾ ਗ੍ਰੀਨ ਹਮੇਸ਼ਾ ਸੱਚਾਈ, ਨੇਕੀ, ਨਿਰਸਵਾਰਥ ਸੇਵਾ ਅਤੇ ਇਨਸਾਨੀਅਤ ਦੇ ਸਿਧਾਂਤਾਂ ’ਤੇ ਪਹਿਰਾ ਦਿੰਦਾ ਰਹੇਗਾ।
ਪਿਛਲੀ ਖ਼ਬਰ ਅਸ਼ੋਕ ਕੁਮਾਰ ਸਰਪੰਚ ਭੋਲੇਵਾਲ ਨੂੰ ਐਕਸ ਸਰਵਿਸ ਵਿੰਗ ਦਾ ਜ਼ਿਲ੍ਹਾ ਕੋਆਰਡੀਨੇਟਰ ਬਣਨ ’ਤੇ ਆਗੂਆਂ ਵਧਾਈ ਦਿੱਤੀ ਅਗਲੀ ਖ਼ਬਰ ਜੋਧਾ ਸਿੰਘ ਬੂਲੇਵਾਲ ਪਦਉੱਨਤ ਹੋ ਕੇ ਬਣੇ ਪੰਜਾਬ ਪੁਲਿਸ ਦੇ ਇੰਸਪੈਕਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।