ਅਸ਼ੋਕ ਕੁਮਾਰ ਸਰਪੰਚ ਭੋਲੇਵਾਲ ਨੂੰ ਐਕਸ ਸਰਵਿਸ ਵਿੰਗ ਦਾ ਜ਼ਿਲ੍ਹਾ ਕੋਆਰਡੀਨੇਟਰ ਬਣਨ ’ਤੇ ਆਗੂਆਂ ਵਧਾਈ ਦਿੱਤੀ
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਅਸ਼ੋਕ ਕੁਮਾਰ ਸਰਪੰਚ ਭੋਲੇਵਾਲ ਨੂੰ ਆਮ ਆਦਮੀ ਪਾਰਟੀ ਵਲੋਂ ਐਕਸ ਸਰਵਿਸ ਮੈਨ ਵਿੰਗ ਦਾ ਜ਼ਿਲ੍ਹਾ ਕੋਆਰਡੀਨੇਟਰ ਲਗਾਉਣ ’ਤੇ ਹਲਕਾ ਵਿਧਾਇਕਾ ਸ਼ੰਤੋਸ਼ ਕਟਾਰੀਆ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਅਸ਼ੋਕ ਕੁਮਾਰ ਇੱਕ ਮਿਹਨਤੀ ਵਰਕਰ ਹਨ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਕੰਮ ਕਰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਅਸ਼ੋਕ ਕੁਮਾਰ ਆਪਣੀ ਨਵੀਂ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣਗੇ।
ਅਜੀਤ ਡੈਸਕ
21-10-2026