22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕਾਠਗੜ੍ਹ ਦੀ ਮੇਨ ਮਾਰਕੀਟ ’ਚ ਰਿਪੇਅਰ ਦੌਰਾਨ ਸਕੂਟਰੀ ਨੂੰ ਲੱਗੀ ਭਿਆਨਕ ਅੱਗ

ਕਾਠਗੜ੍ਹ, 21 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੀ ਮੇਨ ਮਾਰਕੀਟ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਸਕੂਟਰ ਰਿਪੇਅਰ ਦੀ ਦੁਕਾਨ ’ਤੇ ਰਿਪੇਅਰ ਕੀਤੀ ਜਾ ਰਹੀ ਸਕੂਟਰੀ ਨੂੰ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦੇ ਹੀ ਦੇਖਦੇ ਪੂਰੀ ਸਕੂਟਰੀ ਨੂੰ ਆਪਣੀ ਲਪੇਟ ’ਚ ਲੈ ਲਿਆ ਅਤੇ ਦੁਕਾਨ ਦੇ ਅੰਦਰ ਪਏ ਹੋਰ ਸਾਮਾਨ ਤੱਕ ਪਹੁੰਚਣ ਦਾ ਖ਼ਤਰਾ ਬਣ ਗਿਆ।

ਅਜੀਤ ਡੈਸਕ 22-10-2026
ਕਾਠਗੜ੍ਹ, 21 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੀ ਮੇਨ ਮਾਰਕੀਟ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਸਕੂਟਰ ਰਿਪੇਅਰ ਦੀ ਦੁਕਾਨ ’ਤੇ ਰਿਪੇਅਰ ਕੀਤੀ ਜਾ ਰਹੀ ਸਕੂਟਰੀ ਨੂੰ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦੇ ਹੀ ਦੇਖਦੇ ਪੂਰੀ ਸਕੂਟਰੀ ਨੂੰ ਆਪਣੀ ਲਪੇਟ ’ਚ ਲੈ ਲਿਆ ਅਤੇ ਦੁਕਾਨ ਦੇ ਅੰਦਰ ਪਏ ਹੋਰ ਸਾਮਾਨ ਤੱਕ ਪਹੁੰਚਣ ਦਾ ਖ਼ਤਰਾ ਬਣ ਗਿਆ। ਆਸ-ਪਾਸ ਦੀਆਂ ਦੁਕਾਨਾਂ ਦੇ ਦੁਕਾਨਦਾਰ ਤੇ ਰਾਹਗੀਰ ਮੌਕੇ ’ਤੇ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਮੌਕੇ ਮੌਜੂਦ ਲੋਕਾਂ ਨੇ ਮਕੈਨਿਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨਾਂ ਦੀ ਰਿਪੇਅਰ ਕਰਦੇ ਸਮੇਂ ਬੈਟਰੀ ਦੀ ਤਾਰ ਪਹਿਲਾਂ ਕੱਢ ਦਿੱਤੀ ਜਾਵੇ ਅਤੇ ਸੁਰੱਖਿਆ ਦੇ ਸਾਰੇ ਨਿਯਮਾਂ ਦਾ ਪਾਲਣ ਕੀਤਾ ਜਾਵੇ। ਪੁਲਿਸ ਨੇ ਵੀ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਲੋਕਾਂ ਦੀ ਸੂਝ-ਬੂਝ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਬਾਬਾ ਸਰਵਣ ਦਾਸ ਦੀ ਯਾਦ ’ਚ ਪਿੰਡ ਜਲਾਲਪੁਰ ਵਿਖੇ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ ਸਮਾਪਤ ਅਗਲੀ ਖ਼ਬਰ ਸਮੁੰਦੜਾ ਵਿਖੇ ਦੁਸਹਿਰਾ ਉਤਸਵ ਧੂਮ-ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।