23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਲਾਚੌਰ ਨਗਰ ਕੌਂਸਲ ਦੀ ਵੱਡੀ ਕਾਰਵਾਈ, ਬਿਨਾਂ ਮਨਜ਼ੂਰੀ ਖੰਭਿਆਂ ’ਤੇ ਲਗਾਏ ਬੋਰਡ ਉਤਾਰੇ

ਬਲਾਚੌਰ, 22 ਅਕਤੂਬਰ (ਨਰੇਸ਼ ਧੌਲ)-ਬਲਾਚੌਰ ਸ਼ਹਿਰ ਵਿਚ ਬਿਨਾ ਮਨਜ਼ੂਰੀ ਤੋਂ ਬਿਜਲੀ ਦੇ ਖੰਭਿਆਂ ਤੇ ਹੋਰ ਜਨਤਕ ਥਾਵਾਂ ’ਤੇ ਲਗਾਏ ਇਸ਼ਤਿਹਾਰੀ ਬੋਰਡਾਂ ਖ਼ਿਲਾਫ਼ ਨਗਰ ਕੌਂਸਲ ਬਲਾਚੌਰ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਬਿਨਾ ਮਨਜ਼ੂਰੀ ਲਗਾਏ ਗਏ ਬੋਰਡ ਉਤਾਰੇ ਗਏ।

ਅਜੀਤ ਡੈਸਕ 23-10-2026
ਬਲਾਚੌਰ, 22 ਅਕਤੂਬਰ (ਨਰੇਸ਼ ਧੌਲ)-ਬਲਾਚੌਰ ਸ਼ਹਿਰ ਵਿਚ ਬਿਨਾ ਮਨਜ਼ੂਰੀ ਤੋਂ ਬਿਜਲੀ ਦੇ ਖੰਭਿਆਂ ਤੇ ਹੋਰ ਜਨਤਕ ਥਾਵਾਂ ’ਤੇ ਲਗਾਏ ਇਸ਼ਤਿਹਾਰੀ ਬੋਰਡਾਂ ਖ਼ਿਲਾਫ਼ ਨਗਰ ਕੌਂਸਲ ਬਲਾਚੌਰ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਬਿਨਾ ਮਨਜ਼ੂਰੀ ਲਗਾਏ ਗਏ ਬੋਰਡ ਉਤਾਰੇ ਗਏ। ਇਸ ਸੰਬੰਧੀ ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਨੇ ਕਿਹਾ ਕਿ ਸ਼ਹਿਰ ਦੀ ਹੱਦ ਅੰਦਰ ਕਿਸੇ ਵੀ ਵਿਅਕਤੀ, ਦੁਕਾਨਦਾਰ, ਵਪਾਰਕ ਅਦਾਰੇ ਜਾਂ ਸੰਸਥਾ ਵਲੋਂ ਇਸ਼ਤਿਹਾਰੀ ਬੋਰਡ ਲਗਾਉਣ ਤੋਂ ਪਹਿਲਾਂ ਨਗਰ ਕੌਂਸਲ ਤੋਂ ਲੋੜੀਂਦੀ ਮਨਜ਼ੂਰੀ ਲੈਣੀ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨਾਂ ਮਨਜ਼ੂਰੀ ਤੋਂ ਲਗਾਏ ਗਏ ਕਿਸੇ ਵੀ ਬੋਰਡ ਨੂੰ ਨਗਰ ਕੌਂਸਲ ਵਲੋਂ ਸ਼ਹਿਰ ਦੀ ਹੱਦ ਅੰਦਰ ਲੱਗਾ ਨਹੀਂ ਰਹਿਣ ਦਿੱਤਾ ਜਾਵੇਗਾ। ਪ੍ਰਧਾਨ ਲਾਡੀ ਰਾਣਾ ਨੇ ਕਿਹਾ ਕਿ ਬਿਨਾਂ ਮਨਜ਼ੂਰੀ ਤੋਂ ਖੰਭਿਆਂ ਅਤੇ ਜਨਤਕ ਥਾਵਾਂ ’ਤੇ ਬੋਰਡ ਲਗਾਉਣ ਦੀ ਪ੍ਰਥਾ ਨੂੰ ਰੋਕਣ ਲਈ ਨਗਰ ਕੌਂਸਲ ਵਲੋਂ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸ਼ਹਿਰ ਦੇ ਸਮੂਹ ਦੁਕਾਨਦਾਰਾਂ, ਵਪਾਰੀਆਂ, ਇਸ਼ਤਿਹਾਰ ਏਜੰਸੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਬੋਰਡ ਜਾਂ ਇਸ਼ਤਿਹਾਰ ਲਗਾਉਣ ਤੋਂ ਪਹਿਲਾਂ ਨਗਰ ਕੌਂਸਲ ਦੇ ਦਫ਼ਤਰ ਨਾਲ ਸੰਪਰਕ ਕਰਕੇ ਨਿਯਮਾਂ ਅਨੁਸਾਰ ਮਨਜ਼ੂਰੀ ਜ਼ਰੂਰ ਪ੍ਰਾਪਤ ਕਰਨ। ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਨੇ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਕਾਰਵਾਈ ਸਿਰਫ਼ ਇਕ ਦਿਨ ਤੱਕ ਸੀਮਤ ਨਹੀਂ ਰਹੇਗੀ, ਸਗੋਂ ਆਉਣ ਵਾਲੇ ਦਿਨਾਂ ਵਿਚ ਵੀ ਬਿਨਾਂ ਮਨਜ਼ੂਰੀ ਲਗਾਏ ਗਏ ਬੋਰਡਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ।
ਪਿਛਲੀ ਖ਼ਬਰ ਹੈਰੋਇਨ ਸਮੇਤ 2 ਨੌਜਵਾਨ ਕਾਬੂ ਅਗਲੀ ਖ਼ਬਰ ਕਟਾਰੀਆਂ ਮੰਡੀ ’ਚ ਝੋਨੇ ਦੀ ਚੁਕਾਈ ਦਾ ਕੰਮ ਢਿੱਲਾ ਚੱਲਣ ਕਾਰਨ ਮੰਡੀ ਦਾ ਹਰ ਵਰਗ ਪ੍ਰੇਸ਼ਾਨ-ਐਡਵੋਕੇਟ ਲਾਦੀਆਂ, ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।