ਵਿਜੇ ਭਾਟੀਆ ਸੰਡਰੇਵਾਲ ਵਲੋਂ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ
ਬਲਾਚੌਰ, 22 ਅਕਤੂਬਰ (ਨਰੇਸ਼ ਧੌਲ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਵਿਜੇ ਭਾਟੀਆ ਨੇ ਦੱਸਿਆ ਕਿ ਮੁੱਖ ਮੰਤਰੀ ਸੈਣੀ ਨਾਲ ਜਿਥੇ ਸਮੁੱਚੇ ਪੰਜਾਬ ਦੀ ਰਾਜਨੀਤਕ ਗਤੀਵਿਧੀਆਂ ਸੰਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਉਥੇ ਵਿਧਾਨ ਸਭਾ ਹਲਕਾ ਬਲਾਚੌਰ ਦੀ ਸਿਆਸਤ ਦੇ ਵੀ ਵੱਖ-ਵੱਖ ਸਿਆਸੀ ਪਹਿਲੂਆਂ ਸੰਬੰਧੀ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਦੇ ਹੋਏ ਸੀਨੀਅਰ ਭਾਜਪਾ ਆਗੂ ਚੌਧਰੀ ਵਿਜੇ ਭਾਟੀਆ ਸੰਡਰੇਵਾਲ। ਅਜੀਤ ਤਸਵੀਰ
23-10-2026