23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜੱਟ ਮਾਜਰੀ ਤੇ ਪੁਰਾਣਾ ਪਿੰਡ ਰੱਤੇਵਾਲ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀਆਂ ਮੀਟਿੰਗਾਂ

ਰੱਤੇਵਾਲ, 22 ਅਕਤੂਬਰ (ਅਸ਼ੋਕ ਕੁਮਾਰ ਲੀਲ)-ਜੱਟ ਮਾਜਰੀ ਤੇ ਪੁਰਾਣਾ ਪਿੰਡ ਰੱਤੇਵਾਲ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗਾਂ ਕੀਤੀਆਂ ਗਈਆਂ। ਜਿਸ ਵਿਚ ਜ਼ਿਲ੍ਹਾ ਕੋਆਰਡੀਨੇਟਰ ਬਲਜੀਤ ਰਾਮ, ਬਲਾਕ ਕੋਆਰਡੀਨੇਟਰ ਪਰਮਜੀਤ ਸਿੰਘ ਤੇ ਬਲਾਕ ਕੋਆਰਡੀਨੇਟਰ ਦਵਿੰਦਰ ਪਾਲ ਚੇਚੀ ਥਾਨਵਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 23-10-2026
ਰੱਤੇਵਾਲ, 22 ਅਕਤੂਬਰ (ਅਸ਼ੋਕ ਕੁਮਾਰ ਲੀਲ)-ਜੱਟ ਮਾਜਰੀ ਤੇ ਪੁਰਾਣਾ ਪਿੰਡ ਰੱਤੇਵਾਲ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗਾਂ ਕੀਤੀਆਂ ਗਈਆਂ। ਜਿਸ ਵਿਚ ਜ਼ਿਲ੍ਹਾ ਕੋਆਰਡੀਨੇਟਰ ਬਲਜੀਤ ਰਾਮ, ਬਲਾਕ ਕੋਆਰਡੀਨੇਟਰ ਪਰਮਜੀਤ ਸਿੰਘ ਤੇ ਬਲਾਕ ਕੋਆਰਡੀਨੇਟਰ ਦਵਿੰਦਰ ਪਾਲ ਚੇਚੀ ਥਾਨਵਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨਾਲ ਪੰਚਾਇਤ ਸੈਕਟਰੀ ਮੁਖਤਿਆਰ ਸਿੰਘ, ਪੰਚਾਇਤ ਸੈਕਟਰੀ ਅਸ਼ੋਕ ਕੁਮਾਰ, ਸੈਕਟਰੀ ਬਲਵੀਰ ਚੰਦ ਵੀ ਮੌਕੇ ’ਤੇ ਮੌਜੂਦ ਰਹੇ। ਮੀਟਿੰਗ ਵਿਚ ਉਨ੍ਹਾਂ ਵਲੋਂ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪਿੰਡ ਵਾਸੀਆਂ ਤੋਂ ਸੁਝਾਅ ਲਏ ਗਏ ਅਤੇ ਪੁਲਿਸ ਦੁਆਰਾ ਕੀਤੀ ਜਾ ਰਹੀ ਨਸ਼ਿਆਂ ਵਿਰੁੱਧ ਕਾਰਵਾਈ ’ਤੇ ਪਿੰਡ ਵਾਸੀਆਂ ਦੀ ਰਾਏ ਵੀ ਲਈ ਗਈ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਜੋ ਵੀ ਨਸ਼ਾ ਕਰਨ ਦੇ ਆਦੀ ਹਨ ਉਨ੍ਹਾਂ ਨੂੰ ਮੁੱਖਧਾਰਾ ਵਿਚ ਸ਼ਾਮਿਲ ਕਰਨ ਲਈ ਸਰਕਾਰ ਵਲੋਂ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਵਿਅਕਤੀਆਂ ਦਾ ਇਲਾਜ ਵੀ ਸਰਕਾਰ ਵਲੋਂ ਮੁਫ਼ਤ ਕੀਤਾ ਜਾ ਰਿਹਾ ਹੈ। ਜੇਕਰ ਕੋਈ ਵੀ ਵਿਅਕਤੀ ਨਸ਼ਾ ਕਰਨ ਦਾ ਆਦੀ ਹੈ ਉਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਅਸੀਂ ਉਸ ਵਿਅਕਤੀ ਦਾ ਇਲਾਜ ਕਰਾਉਣ ਵਿਚ ਵੀ ਪੂਰਨ ਤੌਰ ’ਤੇ ਮਦਦ ਕਰਾਂਗੇ। ਪਿੰਡ ਵਾਸੀਆਂ ਵਲੋਂ ਨਸ਼ੇ ਨੂੰ ਖਤਮ ਕਰਨ ਲਈ ਆਪਣੇ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਲੇਡੀ ਕਾਂਸਟੇਬਲ ਆਸ਼ੂ ਰਾਣਾ ਥਾਣਾ ਕਾਠਗੜ੍ਹ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਪਿੰਡ ਦੇ ਸਰਪੰਚ ਰਕੇਸ਼ ਕੁਮਾਰ ਬੰਟੀ, ਲੱਡੂ ਸਰਪੰਚ ਜੱਟ ਮਾਜਰੀ, ਪੰਚਾਇਤ ਮੈਂਬਰ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਨੂੰ ਸਫਲ ਬਣਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਵਾਇਆ।
ਪਿਛਲੀ ਖ਼ਬਰ ਫਰਾਲਾ ਵਿਖੇ ਸਰਬ ਧਰਮ ਮਹਾਂ ਸਭਾ ਵਲੋਂ ਮਨਾਏ ਦੁਸਹਿਰੇ ਦੇ ਤਿਉਹਾਰ ਨੇ ਦਰਸ਼ਕਾਂ ਦਾ ਮਨ ਮੋਹਿਆ ਅਗਲੀ ਖ਼ਬਰ ਚੌਂਕੀ ਤੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।