ਕਸਬਾ ਮਜਾਰੀ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦਾ ਜਥਾ ਰਵਾਨਾ
ਮਜਾਰੀ/ਸਾਹਿਬਾ, 22 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਕਸਬਾ ਮਜਾਰੀ ਤੋਂ ਇਲਾਕੇ ਦੀਆਂ ਸਿੱਖ ਸੰਗਤਾਂ ਦਾ ਜਥਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਗੁਰਦੁਆਰਾ ਸਿੰਘ ਸਭਾ ਮਜਾਰੀ ਤੋਂ ਗਿਆਨੀ ਸੋਹਣ ਸਿੰਘ ਮਜਾਰੀ ਦੇ ਯਤਨਾਂ ਸਦਕਾ ਸ਼ਰਧਾ ਨਾਲ ਰਵਾਨਾ ਹੋਇਆ। ਇਸ ਮੌਕੇ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਰਦਾਸ ਕੀਤੀ।
ਅਜੀਤ ਡੈਸਕ
23-10-2026