24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੀਨੀਅਰ ਸਿਟੀਜ਼ਨਜ਼ ਨੇ ਮਨਾਇਆ ਅੰਤਰਰਾਸ਼ਟਰੀ ਦਿਵਸ

ਨਵਾਂਸ਼ਹਿਰ, 23 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਐਸੋਸੀਏਸ਼ਨ ਦੇ ਚੇਅਰਮੈਨ ਡਾ. ਜੇਡੀ ਵਰਮਾ ਦੀ ਸਰਪ੍ਰਸਤੀ ਤੇ ਪ੍ਰਧਾਨ ਐਸ.

ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਅੰਤਰਰਾਸ਼ਟਰੀ ਦਿਵਸ ਮੌਕੇ ਮੁੱਖ ਮਹਿਮਾਨ ਦਾ ਸਨਮਾਨ ਕਰਦੇ ਹੋਏ। ਤਸਵੀਰ : ਹਰਮਿੰਦਰ ਸਿੰਘ ਪਿੰਟੂ 24-10-2026
ਨਵਾਂਸ਼ਹਿਰ, 23 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਐਸੋਸੀਏਸ਼ਨ ਦੇ ਚੇਅਰਮੈਨ ਡਾ. ਜੇਡੀ ਵਰਮਾ ਦੀ ਸਰਪ੍ਰਸਤੀ ਤੇ ਪ੍ਰਧਾਨ ਐਸ. ਕੇ. ਪੁਰੀ ਦੀ ਪ੍ਰਧਾਨਗੀ ਹੇਠ ਬਾਈ ਜੀ ਦੀ ਕੁਟੀਆ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਦੇ ਸੰਬੰਧ ਵਿਚ ਸਲਾਨਾ ਸਮਾਗਮ ਕਰਵਾਇਆ। ਸਮਾਗਮ ਵਿਚ ਐਸ. ਡੀ. ਐਮ. ਅਨਮਜੋਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਸਿਵਲ ਸਰਜਨ ਡਾ. ਅਮਨ ਸੂਦ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਤੇ ਡੀ. ਐਸ. ਪੀ. ਅਮਨਦੀਪ ਸੌਂਧੀ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਏ। ਪ੍ਰੋਗਰਾਮ ਦੇ ਆਰੰਭ ਵਿਚ ਆਪਣੇ ਸਵਾਗਤੀ ਭਾਸ਼ਨ ਵਿਚ ਚੇਅਰਮੈਨ ਡਾ. ਜੇਡੀ ਵਰਮਾ ਨੇ ਜੀ ਆਇਆਂ ਆਖਿਆ। ਪ੍ਰਧਾਨ ਐਸ. ਕੇ. ਪੁਰੀ ਵਲੋਂ ਐਸੋਸੀਏਸ਼ਨ ਦੇ ਗਠਨ ਬਾਰੇ ਦੱਸਿਆ ਕਿ ਅਪ੍ਰੈਲ 2013 ਵਿਚ ਇਹ ਸੰਸਥਾ ਸਿਰਫ਼ 21 ਮੈਂਬਰਾਂ ਨਾਲ ਬਣੀ ਸੀ ਜਦਕਿ ਹੁਣ ਇਸ ਦੇ ਕਰੀਬ 250 ਮੈਂਬਰ ਹਨ। ਪ੍ਰਧਾਨ ਪੁਰੀ ਵਲੋਂ ਮੁੱਖ ਮਹਿਮਾਨ ਐਸ. ਡੀ. ਐਮ. ਅਨਮਯਜੋਤ ਕੌਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਸ਼ਹਿਰ ਵਿਚ ਖਸਤਾ ਹਾਲ ਅੰਦਰੂਨੀ ਸੜਕਾਂ ਖਾਸ ਕਰਕੇ ਕੁਲਾਮ ਰੋਡ ਅਤੇ ਸਲੋਹ ਰੋਡ ਆਦਿ ਸੜਕਾਂ ਨੂੰ ਤੁਰੰਤ ਬਣਵਾਇਆ ਜਾਵੇ ਜਿੱਥੇ ਅਕਸਰ ਬਜ਼ੁਰਗਾਂ ਤੇ ਆਮ ਰਾਹਗੀਰਾਂ ਦੇ ਸੱਟ ਚੋਟ ਲੱਗਣ ਦਾ ਡਰ ਬਣਿਆਂ ਰਹਿੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੀਨੀਅਰ ਸਿਟੀਜਨਜ਼ ਨੂੰ ਪ੍ਰਬੰਧਕੀ ਕੰਪਲੈਕਸ ਜਾਂ ਕਿਸੇ ਹੋਰ ਸਰਕਾਰੀ ਇਮਾਰਤ ਵਿਚ ਇਕ ਕਮਰਾ/ਹਾਲ ਪੱਕੇ ਤੌਰ ’ਤੇ ਅਲਾਟ ਕੀਤਾ ਜਾਵੇ ਜਿਥੇ ਬੈਠ ਕੇ ਬਜ਼ੁਰਗ ਆਪਣੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰ ਸਕਣ। ਜਨਰਲ ਸਕੱਤਰ ਸੁਖਦੇਵ ਸ਼ਰਮਾ ਨੇ ਪਿਛਲੇ ਸਾਲ ਵਿਚ ਐਸੋਸੀਏਸ਼ਨ ਵਲੋਂ ਕੀਤੀਆਂ ਗਤੀਵਿਧੀਆਂ ਬਾਰੇ ਦੱਸਿਆ ਜਿਨ੍ਹਾਂ ਵਿਚ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਲਗਾਏ ਗਏ ਬੂਟੇ ਤੇ ਖੂਨਦਾਨ ਕੈਂਪ ਬਾਰੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਮੁੱਖ ਮਹਿਮਾਨ ਐਸ. ਡੀ. ਐਮ. ਅਨਮਜੋਤ ਕੌਰ ਵਲੋਂ ਆਪਣੀ ਜ਼ਿੰਦਗੀ ਖੁਲ੍ਹ ਕੇ ਜਿਉਣ ਦੀ ਸਲਾਹ ਦਿੱਤੀ। ਸਿਵਲ ਸਰਜਨ ਅਮਨ ਸੂਦ ਵਲੋਂ ਬਜ਼ੁਰਗਾਂ ਤੇ ਆਮ ਲੋਕਾਂ ਵਿਚ ਹੋਣ ਵਾਲੇ ਸਰੀਰਕ ਤੇ ਮਾਨਸਿਕ ਰੋਗਾਂ ਅਤੇ ਉਨ੍ਹਾਂ ਦੇ ਇਲਾਜ ਸੰਬੰਧੀ ਵਿਸਥਾਰ ਨਾਲ ਦੱਸਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਨੇ ਬਜ਼ੁਰਗਾਂ ਨੂੰ ਸਰਕਾਰ ਵਲੋਂ ਮਿਲਦੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ। ਡੀ. ਐਸ. ਪੀ. ਅਮਨਦੀਪ ਸੋਂਧੀ ਨੇ ਆਮ ਲੋਕਾਂ ਤੇ ਖਾਸ ਕਰਕੇ ਬਜ਼ੁਰਗਾਂ ਨੂੰ ਸਾਈਬਰ ਠੱਗਾਂ ਤੋਂ ਸਾਵਧਾਨ ਰਹਿਣ ਲਈ ਕਿਹਾ। ਸਾਬਕਾ ਡੀ. ਈ. ਓ. ਦਿਨੇਸ਼ ਕੁਮਾਰ ਨੇ ਸੀਨੀਅਰ ਸਿਟੀਜਨਜ਼ ਦਿਵਸ ਦੇ ਇਤਿਹਾਸ ਬਾਰੇ ਦੱਸਿਆ। ਨਸ਼ਾ ਛਡਾਊ ਕੇਂਦਰ ਨਵਾਂਸ਼ਹਿਰ ਦੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਨੇ ਬਜ਼ੁਰਗਾਂ ਨਾਲ ਹੁੰਦੇ ਦੁਰਵਿਹਾਰ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਪਰਿਵਾਰਾਂ ਨੂੰ ਉਨ੍ਹਾਂ ਦੀ ਦੇਖ ਭਾਲ ਕਰਨ ਤੇ ਸਮਾਜ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਕਿਹਾ। ਮੈਂਬਰ ਲਖਵੀਰ ਸਿੰਘ ਵਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਅਕਤੂਬਰ ਮਹੀਨੇ ਵਿਚ ਜਿਨ੍ਹਾਂ ਮੈਂਬਰਾਂ ਦੇ ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ ਆਉਂਦੇ ਹਨ ਉਨ੍ਹਾਂ ਨੂੰ ਫੁੱਲ ਦੇ ਕੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਐਸੋਸੀਏਸ਼ਨ ਦੇ ਸੀਨੀਅਰ ਮੋਸਟ ਪੰਜ ਮੈਂਬਰਾਂ ਜਿਨ੍ਹਾਂ ਵਿਚ ਰਵਿੰਦਰ ਕੁਮਾਰ ਸਰੀਨ, ਦੇਸ ਰਾਜ ਸਿਲਿਆਰਾ, ਬੋਧ ਰਾਜ, ਕੁਲਵੰਤ ਕੌਰ ਤੇ ਸਰੋਜ ਪੁਰੀ ਨੂੰ ਮੁੱਖ ਮਹਿਮਾਨ ਐਸ. ਡੀ. ਐਮ. ਅਨਮਯਜੋਤ ਕੌਰ ਵਲੋਂ ਸ਼ਾਲ ਦੇ ਕੇ ਸਨਮਾਨਿਤ ਕੀਤਾ। ਮੈਂਬਰ ਕੈਲਾਸ਼ ਬਾਲੀ, ਜੀਵਨ ਪਾਠਕ, ਸੁਭਾਸ਼ ਅਰੋੜਾ ਅਤੇ ਸਰਵਣ ਰਾਮ ਵਲੋਂ ਕਵਿਤਾਵਾਂ, ਧਾਰਮਿਕ ਤੇ ਦੇਸ਼ ਪਿਆਰ ਦੇ ਗੀਤ ਸੁਣਾ ਕੇ ਸਭ ਦਾ ਮਨੋਰੰਜਨ ਕੀਤਾ। ਪ੍ਰਧਾਨਗੀ ਮੰਡਲ ਵਲੋਂ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਨੂੰ ਫੁੱਲਾਂ ਦੇ ਗੁਲਦਸਤੇ ਤੇ ਮਮੈਂਟੋ ਦੇ ਕੇ ਸਨਮਾਨਿਤ ਕੀਤਾ। ਅੰਤ ਵਿਚ ਸੀਨੀਅਰ ਵਾਈਸ ਪ੍ਰਧਾਨ ਰਾਮਧੰਨ ਚੌਧਰੀ ਵਲੋਂ ਧੰਨਵਾਦ ਕੀਤਾ। ਜਨਰਲ ਸਕੱਤਰ ਸੁਖਦੇਵ ਸ਼ਰਮਾ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ।
ਪਿਛਲੀ ਖ਼ਬਰ ਬਾਬਾ ਬਣਖੰਡੀ ਅਟਾਲ ਮਜਾਰਾ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਕੱਲ੍ਹ ਤੋਂ ਅਗਲੀ ਖ਼ਬਰ ਜ਼ਿੰਮੇਵਾਰ ਨਾਗਰਿਕਤਾ ਨਾਲ ਹੀ ਬੱਝੀਆਂ ਹਨ ਸਹੂਲਤਾਂ, ਮੁਸ਼ਕਿਲਾਂ ਤੇ ਵਿਕਾਸ-ਰੋਡ ਸੇਫਟੀ ਅਵੇਰਨੈੱਸ ਸੁਸਾਇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।