24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਾਹਲੋਂ ’ਚ ਹਲਕਾ ਇੰਚਾਰਜ ਡਾ. ਬਿੱਟੂ ਦਾ ਸਨਮਾਨ

ਸਾਹਲੋਂ, 23 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਸਾਹਲੋਂ ਵਿਖੇ ਹਲਕਾ ਬੰਗਾ ਤੋਂ ਸ਼ੋ੍ਮਣੀ ਅਕਾਲੀ ਦਲ ਪਾਰਟੀ ਦੇ ਨਵੇਂ ਬਣੇ ਹਲਕਾ ਇੰਚਾਰਜ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੂੰ ਸਨਮਾਨਿਤ ਕੀਤਾ।

ਅਜੀਤ ਡੈਸਕ 24-10-2026
ਸਾਹਲੋਂ, 23 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਸਾਹਲੋਂ ਵਿਖੇ ਹਲਕਾ ਬੰਗਾ ਤੋਂ ਸ਼ੋ੍ਮਣੀ ਅਕਾਲੀ ਦਲ ਪਾਰਟੀ ਦੇ ਨਵੇਂ ਬਣੇ ਹਲਕਾ ਇੰਚਾਰਜ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੂੰ ਸਨਮਾਨਿਤ ਕੀਤਾ। ਇਸ ਸੰਬੰਧੀ ਯੂਥ ਆਗੂ ਗੁਰਪ੍ਰੀਤ ਸਿੰਘ ਸਾਹਲੋਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੰਗਾ ਹਲਕੇ ਦੀ ਜ਼ਿੰਮੇਵਾਰੀ ਡਾ. ਬਿੱਟੂ ਨੂੰ ਦਿੱਤੇ ਜਾਣ ਤੋਂ ਬਾਅਦ ਸਾਬਕਾ ਸਰਪੰਚ ਸੁਰਿੰਦਰ ਕੌਰ ਦੇ ਗ੍ਰਹਿ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਉਨ੍ਹਾਂ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਕੀਤਾ। ਜਿਸ ਵਿਚ ਡਾ. ਬਿੱਟੂ ਆਪਣੇ ਸਾਥੀਆਂ ਸਮੇਤ ਪਹੁੰਚੇ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੱਤਾ ਵਿਚ ਵਾਪਸੀ ਲਈ ਪਿੰਡ ਵਾਸੀਆਂ ਨੂੰ ਲਾਮਬੰਦ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਡਾ. ਬਿੱਟੂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਜਰਨੈਲ ਸਿੰਘ ਸਾਹਲੋਂ, ਸੂਬੇਦਾਰ ਤਰਲੋਚਨ ਸਿੰਘ, ਕਰਮਜੀਤ ਸਿੰਘ, ਗੁਰਸ਼ਰਨ ਸਿੰਘ ਪੰਚ, ਸੂਬੇਦਾਰ ਮੇਜਰ ਜਸਵੰਤ ਸਿੰਘ, ਗੁਰਵਿੰਦਰ ਸਿੰਘ ਔੜ, ਨਿਰਵੈਰ ਸਿੰਘ, ਉਕਾਂਰ ਸਿੰਘ, ਲਵਜੋਤ ਸਿੰਘ, ਜਰਨੈਲ ਸਿੰਘ, ਭੁਪਿੰਦਰ ਸਿੰਘ, ਦਰਸ਼ਣ ਸਿੰਘ, ਪ੍ਰਮਿੰਦਰ ਸਿੰਘ, ਸਤਨਾਮ ਸਿੰਘ, ਕਰਮ ਸਿੰਘ, ਜਗਤਾਰ ਸਿੰਘ, ਬਲਵੀਰ ਸਿੰਘ, ਹਰਵਿੰਦਰ ਸਿੰਘ, ਪ੍ਰੀਤਮ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਡਾ. ਨਛੱਤਰ ਪਾਲ ਨੇ ਵਿਧਾਨ ਸਭਾ ’ਚ ਰਾਹੋਂ ਤੋਂ ਮੱਤੇਵਾੜਾ ਰੋਡ ਨੂੰ ਬਣਾਉਣ ਦਾ ਚੁੱਕਿਆ ਮੁੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।