25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਹਿਰਾਂ ਵਿਚ ਕੂੜਾ-ਕਰਕਟ ਤੇ ਪੂਜਾ ਸਮੱਗਰੀ ਸੁੱਟਣ ਤੋਂ ਗੁਰੇਜ਼ ਕਰਨ ਇਲਾਕਾ ਵਾਸੀ-ਭੁਪਿੰਦਰ ਰਾਣਾ

ਬਲਾਚੌਰ, 24 ਅਕਤੂਬਰ (ਨਰੇਸ਼ ਧੌਲ)-ਰਾਜਪੂਤ ਸਭਾ ਬਲਾਚੌਰ ਦੇ ਪ੍ਰਧਾਨ ਭੁਪਿੰਦਰ ਰਾਣਾ ਨੇ ਬਲਾਚੌਰ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਹਿਰਾਂ ਵਿਚ ਕੂੜਾ-ਕਰਕਟ, ਪਲਾਸਟਿਕ, ਧਾਰਮਿਕ ਤਸਵੀਰਾਂ, ਪੂਜਾ-ਪਾਠ ਦੀ ਸਮੱਗਰੀ ਤੇ ਹੋਰ ਬੇਕਾਰ ਵਸਤੂਆਂ ਸੁੱਟਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਾਣੀ ਕੁਦਰਤ ਦੀ ਅਨਮੋਲ ਦਾਤ ਹੈ ਤੇ ਇਸ ਨੂੰ ਸਾਫ਼-ਸੁਥਰਾ ਰੱਖਣਾ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਹੈ।

ਅਜੀਤ ਡੈਸਕ 25-10-2026
ਬਲਾਚੌਰ, 24 ਅਕਤੂਬਰ (ਨਰੇਸ਼ ਧੌਲ)-ਰਾਜਪੂਤ ਸਭਾ ਬਲਾਚੌਰ ਦੇ ਪ੍ਰਧਾਨ ਭੁਪਿੰਦਰ ਰਾਣਾ ਨੇ ਬਲਾਚੌਰ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਹਿਰਾਂ ਵਿਚ ਕੂੜਾ-ਕਰਕਟ, ਪਲਾਸਟਿਕ, ਧਾਰਮਿਕ ਤਸਵੀਰਾਂ, ਪੂਜਾ-ਪਾਠ ਦੀ ਸਮੱਗਰੀ ਤੇ ਹੋਰ ਬੇਕਾਰ ਵਸਤੂਆਂ ਸੁੱਟਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਾਣੀ ਕੁਦਰਤ ਦੀ ਅਨਮੋਲ ਦਾਤ ਹੈ ਤੇ ਇਸ ਨੂੰ ਸਾਫ਼-ਸੁਥਰਾ ਰੱਖਣਾ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਹੈ। ਭੁਪਿੰਦਰ ਰਾਣਾ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕੁਝ ਲੋਕ ਆਪਣੇ ਘਰਾਂ ਦਾ ਕੂੜਾ-ਕਰਕਟ ਤੇ ਪੂਜਾ-ਪਾਠ ਤੋਂ ਬਾਅਦ ਬਚੀ ਸਮੱਗਰੀ ਨਹਿਰਾਂ ਵਿਚ ਸੁੱਟ ਦਿੰਦੇ ਹਨ, ਜਿਸ ਕਾਰਨ ਪਾਣੀ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਨਹਿਰਾਂ ਵਿਚ ਗੰਦਗੀ ਸੁੱਟੀ ਜਾਂਦੀ ਰਹੀ ਤਾਂ ਆਉਣ ਵਾਲੇ ਸਮੇਂ ਵਿਚ ਸਾਫ਼ ਪਾਣੀ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀ ਸਮੱਗਰੀ ਦਾ ਨਿਪਟਾਰਾ ਧਾਰਮਿਕ ਮਰਿਆਦਾ ਤੇ ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿਚ ਰੱਖਦਿਆਂ ਢੁੱਕਵੇਂ ਢੰਗ ਨਾਲ ਕੀਤਾ ਜਾਵੇ। ਉਨ੍ਹਾਂ ਕਿਹਾ ਨਹਿਰਾਂ ਸਾਡੀ ਸਾਂਝੀ ਵਿਰਾਸਤ ਹਨ। ਇਨ੍ਹਾਂ ਨੂੰ ਕੂੜੇ ਦੇ ਢੇਰ ਬਣਾਉਣ ਦੀ ਬਜਾਏ ਸਾਫ਼ ਰੱਖਣਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਨਹਿਰਾਂ ਦੀ ਸਫ਼ਾਈ ਅਤੇ ਪਾਣੀ ਦੀ ਸੰਭਾਲ ਸੰਬੰਧੀ ਜਾਗਰੂਕ ਕਰਨ। ਪ੍ਰਧਾਨ ਭੁਪਿੰਦਰ ਰਾਣਾ ਨੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਨਹਿਰਾਂ ਵਿੱਚ ਕੂੜਾ-ਕਰਕਟ ਸੁੱਟਣ ਤੋਂ ਰੋਕਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।
ਪਿਛਲੀ ਖ਼ਬਰ ਸੰਤ ਬਾਬਾ ਜਗਵਾਣਾ ਸਾਹਿਬ ਦੀ ਯਾਦ ਨੂੰ ਸਮਰਪਿਤ ਹਲਟ ਦੌੜਾਂ ਕਰਵਾਈਆਂ ਅਗਲੀ ਖ਼ਬਰ ਡਾ. ਉਂਕਾਰ ਸਿੰਘ ਤੇ ਚੇਅਰਪਰਸਨ ਮੈਡਮ ਦਲਜੀਤ ਕੌਰ ਜ਼ਿੰਦਗੀ ’ਚ ਤਰੱਕੀ ਦੀਆਂ ਪੌੜੀਆਂ ਚੜ੍ਹਨ ਲਈ ਉਚੇਰੀ ਸਿੱਖਿਆ ਗ੍ਰਹਿਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।