26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨਸ਼ਾ ਤਸਕਰੋ ਸੁਣ ਲਓ, ਹੁਣ ਬਾਜ਼ ਆ ਜਾਓ ਨਹੀਂ ਤਾਂ ਖੈਰ ਨਹੀਂ-ਸੇਠੀ ਸਰਪੰਚ

ਕਾਠਗੜ੍ਹ, 25 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਬਲਾਚੌਰ ਸੇਠੀ ਸਰਪੰਚ ਥੋਪੀਆ ਨੇ ਵੀਡੀਓ ਜਾਰੀ ਕਰਦਿਆਂ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਨਸ਼ਾ ਵੇਚਣ ਵਾਲੇ ਬਾਜ਼ ਆ ਜਾਣ, ਨਹੀਂ ਤਾਂ ਉਨ੍ਹਾਂ ਦੀ ਟੀਮ ਵਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਈ ਜਾਵੇਗੀ।

ਅਜੀਤ ਡੈਸਕ 26-10-2026
ਕਾਠਗੜ੍ਹ, 25 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਬਲਾਚੌਰ ਸੇਠੀ ਸਰਪੰਚ ਥੋਪੀਆ ਨੇ ਵੀਡੀਓ ਜਾਰੀ ਕਰਦਿਆਂ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਨਸ਼ਾ ਵੇਚਣ ਵਾਲੇ ਬਾਜ਼ ਆ ਜਾਣ, ਨਹੀਂ ਤਾਂ ਉਨ੍ਹਾਂ ਦੀ ਟੀਮ ਵਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਟੀਮ ਨਸ਼ਾ ਕਰਨ ਵਾਲਿਆਂ ਦਾ ਨਸ਼ਾ ਛੁਡਵਾਉਣ ਵਿਚ ਹਰ ਸੰਭਵ ਸਹਾਇਤਾ ਕਰੇਗੀ, ਜੋ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ, ਉਨ੍ਹਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ, ਸਗੋਂ ਉਨ੍ਹਾਂ ਦਾ ਇਲਾਜ ਕਰਵਾ ਕੇ ਮੁੜ ਮੁੱਖ ਧਾਰਾ ਵਿਚ ਲਿਆਂਦਾ ਜਾਵੇਗਾ। ਸੇਠੀ ਸਰਪੰਚ ਥੋਪੀਆ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿਚ ਕਰੀਬ 200 ਪਿੰਡ ਪੈਂਦੇ ਹਨ। ਉਨ੍ਹਾਂ ਸਾਰੇ ਪਿੰਡਾਂ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਨਸ਼ਿਆਂ ਖਿਲਾਫ ਸਾਡੀ ਮੁਹਿੰਮ ਵਿੱਚ ਸਾਥ ਦਿਓ। ਜੇਕਰ ਤੁਹਾਡੇ ਆਲੇ-ਦੁਆਲੇ ਕੋਈ ਨਸ਼ਾ ਵੇਚਦਾ ਹੈ, ਤਾਂ ਤੁਸੀਂ ਉਸ ਬਾਰੇ ਸਾਨੂੰ ਸੂਚਿਤ ਕਰੋ, ਅਸੀਂ ਉਸ ਖ਼ਿਲਾਫ਼ ਕਾਰਵਾਈ ਕਰਵਾਵਾਂਗੇ, ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਸਾਲਾਨਾ ਉਤਸਵ ਤੇ ਕਬੱਡੀ ਖੇਡ ਮੇਲੇ ਦਾ ਪੋਸਟਰ ਜਾਰੀ ਅਗਲੀ ਖ਼ਬਰ ਪਿੰਡ ਜਾਡਲਾ ਵਿਖੇ ‘ਟੀ. ਬੀ. ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।