27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਬਸਪਾ ਯੂਨਿਟ ਬਲਾਚੌਰ ਵਲੋਂ ਰੋਸ ਪ੍ਰਦਰਸ਼ਨ

ਬਲਾਚੌਰ, 26 ਅਕਤੂਬਰ (ਨਰੇਸ਼ ਧੌਲ)-ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਸੂਬਾ ਪੱਧਰੀ ਸੱਦੇ ’ਤੇ ਬਹੁਜਨ ਸਮਾਜ ਪਾਰਟੀ (ਬਸਪਾ) ਯੂਨਿਟ ਬਲਾਚੌਰ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬਸਪਾ ਆਗੂਆਂ ਅਤੇ ਵਰਕਰਾਂ ਨੇ ਝਾੜੂ ਸਾੜ ਕੇ ਆਪਣਾ ਗੁੱਸਾ ਜਾਹਰ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ।

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਬਸਪਾ ਯੂਨਿਟ ਬਲਾਚੌਰ ਦੇ ਆਗੂ ਮੌਜੂਦਾ ਸਰਕਾਰ ਖ਼ਿਲਾਫ ਝਾੜੂ ਫ਼ੂਕ ਕੇ ਜ਼ੋਰਦਾਰ ਪ੍ਰਦਰਸ਼ਨ ਕਰਨ ਮੌਕੇ ਇਨਸਾਫ ਦੀ ਮੰਗ ਕਰਦੇ ਹੋਏ। ਤਸਵੀਰ : ਨਰੇਸ਼ ਧੌਲ 27-10-2026
ਬਲਾਚੌਰ, 26 ਅਕਤੂਬਰ (ਨਰੇਸ਼ ਧੌਲ)-ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਸੂਬਾ ਪੱਧਰੀ ਸੱਦੇ ’ਤੇ ਬਹੁਜਨ ਸਮਾਜ ਪਾਰਟੀ (ਬਸਪਾ) ਯੂਨਿਟ ਬਲਾਚੌਰ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬਸਪਾ ਆਗੂਆਂ ਅਤੇ ਵਰਕਰਾਂ ਨੇ ਝਾੜੂ ਸਾੜ ਕੇ ਆਪਣਾ ਗੁੱਸਾ ਜਾਹਰ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ। ਇਸ ਮੌਕੇ ਬਸਪਾ ਦੇ ਮੁੱਖ ਜ਼ੋਨ ਇੰਚਾਰਜ ਪੰਜਾਬ ਐਡਵੋਕੇਟ ਨਵਰਾਜ ਸਿੰਘ ਅਤੇ ਸੂਬਾ ਸਕੱਤਰ ਦਲਬਾਗ ਮਹਿੰਦੀਪੁਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਬਸਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿਚ ਚਿੰਤਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਵਿਧਾਨ ਸਭਾ ਹਲਕਾ ਬਲਾਚੌਰ ਦੇ ਬਸਪਾ ਇੰਚਾਰਜ ਵਿਜੇ ਮੇਨਕਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਹੁਜਨ ਸਮਾਜ ਪਾਰਟੀ ਪੂਰੀ ਤਰ੍ਹਾਂ ਵਚਨਬੱਧ ਹੈ। ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਪ੍ਰਦਰਸ਼ਨ ਦੌਰਾਨ ਬਸਪਾ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਤਲ ਮਾਮਲੇ ਵਿਚ ਇਨਸਾਫ਼ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਪਾਰਟੀ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਨਵਰਾਜ ਸਿੰਘ ਮੁੱਖ ਜ਼ੋਨ ਇੰਚਾਰਜ ਪੰਜਾਬ, ਦਿਲਬਾਗ ਮਹਿੰਦੀਪੁਰ ਸੂਬਾ ਸਕੱਤਰ ਬਸਪਾ, ਵਿਜੇ ਮੇਨਕਾ ਵਿਧਾਨ ਸਭਾ ਹਲਕਾ ਬਲਾਚੌਰ ਇੰਚਾਰਜ, ਮਾਸਟਰ ਬਖ਼ਸ਼ੀ ਰਾਮ, ਐਡਵੋਕੇਟ ਜਸਪ੍ਰੀਤ ਬੰਗਾ, ਧਰਮਿੰਦਰ ਤੂਰ, ਸ਼ਹਿਰੀ ਪ੍ਰਧਾਨ ਦਿਲਬਾਰਾ, ਕੇਵਲ ਕ੍ਰਿਸ਼ਨ, ਰੰਗਾ ਤੇ ਰਾਜੀਵ ਸੈਂਪਲਾ ਸਮੇਤ ਵੱਡੀ ਗਿਣਤੀ ਵਿਚ ਬਸਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗੁ: ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ 30 ਨੂੰ ਅਗਲੀ ਖ਼ਬਰ ਕਾਠਗੜ੍ਹ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।