27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਡਾ. ਗੁਰਪ੍ਰੀਤ ਕੌਰ ਥਿਆੜਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ-ਅਟਵਾਲ, ਮਿੰਟੂ ਜਾਡਲਾ

ਨਵਾਂਸ਼ਹਿਰ, 26 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਫਿਲੌਰ ਵਿਧਾਨ ਸਭਾ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਟਕਸਾਲੀ ਅਕਾਲੀ ਆਗੂ ਸਵ.

ਅਜੀਤ ਡੈਸਕ 27-10-2026
ਨਵਾਂਸ਼ਹਿਰ, 26 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਫਿਲੌਰ ਵਿਧਾਨ ਸਭਾ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਟਕਸਾਲੀ ਅਕਾਲੀ ਆਗੂ ਸਵ. ਰੇਸ਼ਮ ਸਿੰਘ ਥਿਆੜਾ ਦੀ ਹੋਣਹਾਰ ਸਪੁੱਤਰੀ ਤੇ ਸੀਨੀਅਰ ਅਕਾਲੀ ਆਗੂ ਬੀਬਾ ਡਾ. ਗੁਰਪ੍ਰੀਤ ਕੌਰ ਥਿਆੜਾ ਨੂੰ ਫਿਲੌਰ ਹਲਕੇ ਦਾ ਅਬਜ਼ਰਵਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਖੁਦ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਟਵੀਟ ਕਰਕੇ ਦਿੱਤੀ ਹੈ। ਪਾਰਟੀ ਹਾਈਕਮਾਨ ਦੇ ਇਸ ਫੈਸਲੇ ਨਾਲ ਫਿਲੌਰ ਹਲਕੇ ਦੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਅਪਰ ਅਪਾਰ ਸਿੰਘ ਅਟਵਾਲ, ਸੁਖਵਿੰਦਰ ਸਿੰਘ ਮਿੰਟੂ ਨੇ ਦੱਸਿਆ ਕਿ ਬੀਬਾ ਡਾ. ਗੁਰਪ੍ਰੀਤ ਕੌਰ ਥਿਆੜਾ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਿਪਾਹੀ ਵਜੋਂ ਹਲਕੇ ਵਿਚ ਸਰਗਰਮ ਹਨ। ਉਹ ਪੇਸ਼ੇ ਤੋਂ ਸਿੱਖਿਆ ਸ਼ਾਸਤਰੀ ਹੋਣ ਦੇ ਨਾਲ-ਨਾਲ ਇਕ ਸੁਲਝੀ ਹੋਈ, ਇਮਾਨਦਾਰ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਣ ਵਾਲੀ ਆਗੂ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਜਿਥੇ ਔਰਤਾਂ ਦੀ ਰਾਜਨੀਤੀ ਵਿਚ ਭਾਗੀਦਾਰੀ ਨੂੰ ਹੁਲਾਰਾ ਮਿਲੇਗਾ, ਉਥੇ ਹੀ ਟਕਸਾਲੀ ਅਕਾਲੀ ਪਰਿਵਾਰਾਂ ਦਾ ਮਾਣ-ਸਨਮਾਨ ਵੀ ਵਧਿਆ ਹੈ।
ਪਿਛਲੀ ਖ਼ਬਰ ਚੌਧਰੀ ਰਾਹੁਲ ਆਦੋਆਣਾ ਗੁੱਜਰ ਮਹਾਂਸਭਾ ਦੇ ਰਾਸ਼ਟਰੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕਨਵੈਨਸ਼ਨ ਦੀ ਤਿਆਰੀ ਸੰਬੰਧੀ ਮਨਰੇਗਾ ਕਾਮਿਆਂ ਦੀ ਮੀਟਿੰਗ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।