ਗੁ: ਅਕਾਲ ਬੁੰਗਾ ਕੁਟੀਆ ਅਲਾਚੌਰ ਵਿਖੇ ਅੱਜ ਹੋਣਗੇ 18ਵੇਂ ਵਿਸ਼ੇਸ਼ ਗੁਰਮਤਿ ਸਮਾਗਮ
ਨਵਾਂਸ਼ਹਿਰ, 27 ਅਕਤੂਬਰ (ਹਰਮਿੰਦਰ ਸਿੰਘ ਪਿੰਟੂ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ 18ਵੇਂ ਸਮਾਗਮ ਗੁ: ਅਕਾਲ ਬੁੰਗਾ ਕੁਟੀਆ ਅਲਾਚੌਰ ਵਿਖੇ 28 ਅਕਤੂਬਰ ਦਿਨ ਬੁੱਧਵਾਰ ਨੂੰ ਸ਼ਾਮ 06:00 ਤੋਂ 09:00 ਕਰਵਾਏ ਜਾ ਰਹੇ ਹਨ। ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਅਰੰਭ ਗੁਰਮਤਿ ਸਮਾਗਮਾਂ ਦੀ ਲੜੀ ਦੇ ਇਹ ਸਮਾਗਮ ਪਹਿਲੀ ਵਾਰ ਅਲਾਚੌਰ ਵਿਖੇ ਰੱਖੇ ਗਏ ਹਨ।
ਨਵਾਂਸ਼ਹਿਰ, 27 ਅਕਤੂਬਰ (ਹਰਮਿੰਦਰ ਸਿੰਘ ਪਿੰਟੂ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ 18ਵੇਂ ਸਮਾਗਮ ਗੁ: ਅਕਾਲ ਬੁੰਗਾ ਕੁਟੀਆ ਅਲਾਚੌਰ ਵਿਖੇ 28 ਅਕਤੂਬਰ ਦਿਨ ਬੁੱਧਵਾਰ ਨੂੰ ਸ਼ਾਮ 06:00 ਤੋਂ 09:00 ਕਰਵਾਏ ਜਾ ਰਹੇ ਹਨ। ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਅਰੰਭ ਗੁਰਮਤਿ ਸਮਾਗਮਾਂ ਦੀ ਲੜੀ ਦੇ ਇਹ ਸਮਾਗਮ ਪਹਿਲੀ ਵਾਰ ਅਲਾਚੌਰ ਵਿਖੇ ਰੱਖੇ ਗਏ ਹਨ। ਉਹਨਾਂ ਦੱਸਿਆ ਕਿ ਇਸ ਸਮਾਗਮ ਦੀ ਆਰੰਭਤਾ ਸ਼ਾਮ 6 ਵਜੇ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਵੇਗੀ। ਉਪਰੰਤ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਮਨਦੀਪ ਸਿੰਘ ਜੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਤੋਂ ਬਾਅਦ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਇਸ ਸਮਾਗਮ ਵਿਚ ਸ਼ਾਮਲ ਕਰਵਾਉਣ ਲਈ ਗੁਰਦੁਆਰਾ ਅਕਾਲ ਬੁੰਗਾ ਕੁਟੀਆ ਅਲਾਚੌਰ ਦੇ ਮੌਜੂਦਾ ਮੁਖੀ ਸੰਤ ਬਾਬਾ ਨਛੱਤਰ ਸਿੰਘ ਵਲੋਂ ਇਲਾਕੇ ਦੀਆਂ ਸੰਗਤਾਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਗਈ ਹੈ ਅਤੇ ਆਸ-ਪਾਸ ਦੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਅਤੇ ਸੰਸਥਾਵਾਂ ਦੇ ਮੁਖੀਆਂ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ। ਨਵਾਂਸ਼ਹਿਰ ਅਤੇ ਹੋਰ ਇਲਾਕਿਆਂ ਤੋਂ ਸੰਗਤਾਂ ਨੂੰ ਲਿਆਉਣ ਲਈ ਸੁਸਾਇਟੀ ਵੱਲੋਂ ਵੀ ਬੱਸਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਸਮਾਗਮ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਲਈ ਬੇਨਤੀ ਕੀਤੀ। ਉਨ੍ਹਾਂ ਨੇ ਗੁ: ਅਕਾਲ ਬੁੰਗਾ ਕੁਟੀਆ ਦੇ ਮੁਖੀ ਸੰਤ ਬਾਬਾ ਨਛੱਤਰ ਸਿੰਘ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਜਿਨ੍ਹਾਂ ਵਲੋਂ ਇਲਾਕੇ ਵਿੱਚ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਸਮਾਗਮ ਵੀ ਉਸੇ ਉਪਰਾਲੇ ਤਹਿਤ ਹੈ। ਇਸ ਮੌਕੇ ਉਨ੍ਹਾਂ ਨਾਲ ਦੀਦਾਰ ਸਿੰਘ ਗਹੂੰਣ, ਦਲਜੀਤ ਸਿੰਘ ਕਰੀਹਾ, ਜਗਦੀਪ ਸਿੰਘ, ਗਿਆਨ ਸਿੰਘ, ਹਕੀਕਤ ਸਿੰਘ, ਬਖਸ਼ੀਸ਼ ਸਿੰਘ ਸੈਣੀ, ਡਾਕਟਰ ਭਗਵਾਨ ਸਿੰਘ, ਪਰਮਜੀਤ ਸਿੰਘ ਮੂਸਾਪੁਰ, ਅਰਵਿੰਦਰ ਸਿੰਘ, ਹਰਪਾਲ ਸਿੰਘ ਗਰੇਵਾਲ, ਸੋਹਣ ਸਿੰਘ ਅਤੇ ਦਲਜੀਤ ਸਿੰਘ ਬਡਵਾਲ ਵੀ ਮੌਜੂਦ ਸਨ।