28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਖੇਤੀਬਾੜੀ ਦਫ਼ਤਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਬਲਾਚੌਰ, 27 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਈ. ਸੀ.

ਅਜੀਤ ਡੈਸਕ 28-10-2026
ਬਲਾਚੌਰ, 27 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ.-ਅਟਾਰੀ ਜ਼ੋਨ-1 ਦੀ ਸਰਪ੍ਰਸਤੀ ਹੇਠ ਅਤੇ ਡਾ. ਪ੍ਰਦੀਪ ਕੁਮਾਰ (ਐਸੋਸੀਏਟ ਡਾਇਰੈਕਟਰ) ਦੀ ਅਗਵਾਈ ਵਿੱਚ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਲੰਗੜੋਆ ਅਤੇ ਖੇਤੀਬਾੜੀ ਮਹਿਕਮੇ ਵੱਲੋਂ ਸਾਂਝੇ ਤੌਰ ’ਤੇ ਬਲਾਕ ਬਲਾਚੌਰ ਦੇ ਖੇਤੀਬਾੜੀ ਦਫ਼ਤਰ ਵਿਖੇ ਇੱਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਕਸਦ ਖੇਤ ਬਚਾਓ ਅਭਿਆਨ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਵਾਹੁਣ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਗਮਨਦੀਪ ਕੌਰ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਖਾਦਾਂ ਦੀ ਘੱਟ ਵਰਤੋਂ ਕਰਨ ਅਤੇ ਰੂੜੀ ਦੀ ਖਾਦ ਦੀ ਵੱਧ ਤੋਂ ਵੱਧ ਵਰਤੋਂ ਕਰਨ ’ਤੇ ਜ਼ੋਰ ਦਿੱਤਾ। ਕੇ.ਵੀ.ਕੇ. ਲੰਗੜੋਆ ਦੇ ਸਹਾਇਕ ਪ੍ਰੋਫੈਸਰ ਡਾ. ਤੇਜਬੀਰ ਸਿੰਘ ਨੇ ਪਸ਼ੂਆਂ ਲਈ ਘੱਟ ਖਾਦਾਂ ਵਾਲਾ ਚਾਰਾ ਉਗਾਉਣ ਬਾਰੇ ਦੱਸਿਆ, ਤਾਂ ਜੋ ਪਸ਼ੂਆਂ ਤੋਂ ਸ਼ੁੱਧ ਅਤੇ ਵਧੇਰੇ ਦੁੱਧ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਨੇ ਆਉਣ ਵਾਲੀਆਂ ਸਰਦੀਆਂ ਦੇ ਮੌਸਮ ਵਿੱਚ ਪਸ਼ੂਆਂ ਦੇ ਬਚਾਅ, ਸਾਂਭ-ਸੰਭਾਲ ਅਤੇ ਸੂਣ ਵਾਲੇ ਪਸ਼ੂਆਂ ਦੇ ਖੁਰਾਕੀ ਪ੍ਰਬੰਧਨ ਬਾਰੇ ਵੀ ਵਿਸਥਾਰ ਨਾਲ ਚਾਨਣਾ ਪਾਇਆ । ਖੇਤੀਬਾੜੀ ਵਿਸਥਾਰ ਅਫ਼ਸਰ ਰਾਜ ਕੁਮਾਰ ਨੇ ਹਾਜ਼ਰ ਕਿਸਾਨਾਂ ਨੂੰ ਕਣਕ ਦੇ ਵੱਖ-ਵੱਖ ਬੀਜਾਂ ਅਤੇ ਖੇਤੀਬਾੜੀ ਮਹਿਕਮੇ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਜਾਣੂੰ ਕਰਵਾਇਆ। ਅੰਤ ਵਿੱਚ ਮਾਹਿਰਾਂ ਨੇ ਵਾਤਾਵਰਣ ਦੀ ਸੰਭਾਲ ਅਤੇ ਸਾਫ਼-ਸੁਥਰੀ ਖੇਤੀ ਲਈ ਕਿਸਾਨਾਂ ਨੂੰ ਸਰਕਾਰ ਅਤੇ ਵਿਭਾਗ ਦੇ ਉਪਰਾਲਿਆਂ ਵਿੱਚ ਸਾਥ ਦੇਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਭਰਥਲਾ ਦੇ ਸਰਬਪੱਖੀ ਵਿਕਾਸ ਲਈ ਵਿਧਾਇਕਾ ਸੰਤੋਸ਼ ਕਟਾਰੀਆ ਤੇ ਅਸ਼ੋਕ ਕਟਾਰੀਆ ਨੇ ਪੰਚਾਇਤ ਨੂੰ ਸੌਂਪਿਆ ਚੈੱਕ ਅਗਲੀ ਖ਼ਬਰ ਕਿਸਾਨ ਸਬਸਿਡੀ ’ਤੇ ਕਣਕ ਦਾ ਬੀਜ ਖੇਤੀਬਾੜੀ ਦਫਤਰਾਂ ਤੋਂ ਪ੍ਰਾਪਤ ਕਰ ਸਕਦੇ ਹਨ- ਡਾਕਟਰ ਰਾਜ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।