28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਸਮੂਹ ਸੰਗਤਾਂ ਨੂੰ ਦਿੱਤੀਆਂ ਮੁਬਾਰਕਾਂ

ਬਲਾਚੌਰ, 27 ਅਕਤੂਬਰ (ਨਰੇਸ਼ ਧੌਲ) - ਮਹਾਂਰਿਸ਼ੀ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਸਮੂਹ ਵਾਲਮੀਕਿ ਸਮਾਜ, ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਅਤੇ ਸਮੂਹ ਸੰਗਤਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਦਿ ਕਵੀ ਮਹਾਂਰਿਸ਼ੀ ਵਾਲਮੀਕ ਜੀ ਦਾ ਜੀਵਨ, ਉਨ੍ਹਾਂ ਦੀ ਅਦੁੱਤੀ ਵਿਚਾਰਧਾਰਾ ਅਤੇ ਉਨ੍ਹਾਂ ਵੱਲੋਂ ਰਚੀ ਗਈ ਮਹਾਨ ਰਚਨਾ ਰਾਮਾਇਣ ਸਮੁੱਚੀ ਮਨੁੱਖਤਾ ਲਈ ਅਨਮੋਲ ਵਿਰਾਸਤ ਹਨ।

ਅਜੀਤ ਡੈਸਕ 28-10-2026
ਬਲਾਚੌਰ, 27 ਅਕਤੂਬਰ (ਨਰੇਸ਼ ਧੌਲ) - ਮਹਾਂਰਿਸ਼ੀ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਸਮੂਹ ਵਾਲਮੀਕਿ ਸਮਾਜ, ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਅਤੇ ਸਮੂਹ ਸੰਗਤਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਦਿ ਕਵੀ ਮਹਾਂਰਿਸ਼ੀ ਵਾਲਮੀਕ ਜੀ ਦਾ ਜੀਵਨ, ਉਨ੍ਹਾਂ ਦੀ ਅਦੁੱਤੀ ਵਿਚਾਰਧਾਰਾ ਅਤੇ ਉਨ੍ਹਾਂ ਵੱਲੋਂ ਰਚੀ ਗਈ ਮਹਾਨ ਰਚਨਾ ਰਾਮਾਇਣ ਸਮੁੱਚੀ ਮਨੁੱਖਤਾ ਲਈ ਅਨਮੋਲ ਵਿਰਾਸਤ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸੱਚ, ਨੇਕੀ, ਦਇਆ, ਨਿਮਰਤਾ, ਸੇਵਾ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਐਡਵੋਕੇਟ ਖੌਸਲਾ ਨੇ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਦਾ ਜੀਵਨ ਮਨੁੱਖ ਦੇ ਅੰਦਰ ਆਉਣ ਵਾਲੀ ਤਬਦੀਲੀ, ਆਤਮ-ਚਿੰਤਨ ਅਤੇ ਨੇਕ ਕਰਮਾਂ ਦੀ ਮਹਾਨਤਾ ਦਾ ਪ੍ਰਤੀਕ ਹੈ। ਉਨ੍ਹਾਂ ਦਾ ਜੀਵਨ ਸਾਨੂੰ ਇਹ ਸੰਦੇਸ਼ ਦਿੰਦਾ ਹੈ ਕਿ ਮਨੁੱਖ ਆਪਣੇ ਵਿਚਾਰਾਂ, ਕਰਮਾਂ ਅਤੇ ਦ੍ਰਿੜ ਇਰਾਦੇ ਨਾਲ ਆਪਣੇ ਜੀਵਨ ਨੂੰ ਨਵੀਂ ਦਿਸ਼ਾ ਦੇ ਸਕਦਾ ਹੈ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਨਾਮਵਰ ਕਵੀ ਗਿਆਨੀ ਹਰਨਾਮ ਸਿੰਘ ਜੋਸ਼ੀਲਾ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।