29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਦੁਆਰਾ ਅੰਗਦ ਨਗਰ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮੇਂ ਕੀਰਤਨੀ ਜਥਾ ਕੀਰਤਨ ਕਰਦਾ ਹੋਇਆ, ਕਥਾ ਕਰਦੇ ਕਥਾਵਾਚਕ ਤੇ ਹਾਜ਼ਰ ਸੰਗਤ। ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਵਾਂਸ਼ਹਿਰ, 28 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਸੰਗਤਾਂ ਵਲੋਂ ਹਾਜ਼ਰੀਆਂ ਭਰੀਆਂ ਗਈਆਂ।

ਅਜੀਤ ਡੈਸਕ 29-10-2026
ਨਵਾਂਸ਼ਹਿਰ, 28 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਸੰਗਤਾਂ ਵਲੋਂ ਹਾਜ਼ਰੀਆਂ ਭਰੀਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਉਪਰੰਤ ਭਾਈ ਗੁਰਪ੍ਰੀਤ ਸਿੰਘ ਬੰਗਾ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਹਾਜ਼ਰੀ ਭਰਦਿਆਂ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਥਾਏ ਸ਼ਬਦ ਗਾਇਨ ਕੀਤੇ। ਉਪਰੰਤ ਪ੍ਰਿੰਸੀਪਲ ਚਰਨਜੀਤ ਸਿੰਘ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਫਲਸਫੇ ਸਬੰਧੀ ਵਿਚਾਰਾਂ ਕਰਦਿਆਂ ਸੰਗਤਾਂ ਨਾਲ ਸਾਂਝ ਪਾਈ। ਇਸ ਸਮਾਗਮ ਦੌਰਾਨ ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦਾ ਵਿਸ਼ੇਸ਼ ਸਹਿਯੋਗ ਰਿਹਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਜਰਨੈਲ ਸਿੰਘ ਖਾਲਸਾ ਨੇ ਆਈ ਹੋਈ ਸੰਗਤ ਅਤੇ ਰਾਗੀ ਜਥੇ, ਕਥਾਵਾਚਕ ਅਤੇ ਬੁਲਾਰਿਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ‘ਤੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਸੁਖਵਿੰਦਰ ਸਿੰਘ ਥਾਂਦੀ, ਗੁਰੂ ਕੀ ਰਸੋਈ ਦੇ ਮੁੱਖ ਸੇਵਾਦਾਰ ਸੂਬੇਦਾਰ ਅਮਰੀਕ ਸਿੰਘ, ਮਾਤਾ ਗੁਜਰ ਕੌਰ ਸੇਵਾ ਸੋਸਾਇਟੀ ਬੰਗਾ ਰੋਡ ਨਵਾਂਸ਼ਹਿਰ, ਜੋਗਾ ਸਿੰਘ ਸੇਵਾਮੁਕਤ ਐਸ.ਡੀ.ਓ, ਮਹਿੰਦਰ ਸਿੰਘ ਸੈਣੀ, ਤੇਜਾ ਸਿੰਘ, ਹਰਜੀਤ ਸਿੰਘ, ਪਰਮਵੀਰ ਸਿੰਘ, ਸੌਦਾਗਰ ਸਿੰਘ, ਜੁਝਾਰ ਸਿੰਘ, ਬਲਵੀਰ ਸਿੰਘ, ਗੁਰਦੀਪ ਸਿੰਘ, ਅਮਰੀਕ ਸਿੰਘ, ਹਰਜੀਤ ਸਿੰਘ ਸੈਂਹਬੀ, ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਜਸਪਾਲ ਸਿੰਘ ਤੇ ਲਵਪ੍ਰੀਤ ਸਿੰਘ, ਹਰਿੰਦਰ ਸਿੰਘ, ਮਹਿੰਦਰ ਸਿੰਘ, ਤਰਸੇਮ ਸਿੰਘ ਬਾਬਾ, ਭਾਈ ਮਨਜੀਤ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਪ੍ਰਦੀਪ ਸਿੰਘ, ਕਰਨੈਲ ਸਿੰਘ, ਪਰਮਿੰਦਰ ਸਿੰਘ, ਤਰਲੋਚਨ ਸਿੰਘ, ਹਰਪ੍ਰੀਤ ਸਿੰਘ, ਦੀਦਾਰ ਸਿੰਘ ਸੈਣੀ, ਸੁਖਚੈਨ ਸਿੰਘ ਅਤੇ ਹਰਿੰਦਰ ਸਿੰਘ ਰਾਜਪਾਲ ਸਮੇਤ ਇਲਾਕੇ ਦੀਆਂ ਵੱਖ-ਵੱਖ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਸਰਪ੍ਰਸਤ ਅਚਾਰਿਆ ਨਮਰਤਾ ਨੰਦ ਅਤੇ ਪ੍ਰਸਿੱਧ ਕਥਾਵਾਚਕ ਰਵੀ ਨੰਦਨ ਸ਼ਾਸਤਰੀ ਵਰਿੰਦਾਵਨ ਵਾਲੇ। ਗਊਸ਼ਾਲਾ ਪਿੰਡ ਆਦੋਆਣਾ ਵਿ... ਅਗਲੀ ਖ਼ਬਰ ਪ੍ਰਕਾਸ਼ ਮਾਡਲ ਸਕੂਲ ਨਵਾਂਸ਼ਹਿਰ ਵਿਖੇ ਫੈਂਸੀ ਡ੍ਰੈੱਸ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।