29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਅਮਰਦੀਪ ਸਕੂਲ ’ਚ ਕਰਵਾਈ ਮਹਿੰਦੀ ਪ੍ਰਤੀਯੋਗਤਾ

ਮੁਕੰਦਪੁਰ, 28 ਅਕਤੂਬਰ (ਅਮਰੀਕ ਸਿੰਘ ਢੀਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਦਿਆਰਥੀਆਂ ਦੀ ਕਲਾ ਅਤੇ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ। ਪ੍ਰਤੀਯੋਗਿਤਾ ਵਿੱਚ ਸਕੂਲ ਦੀਆਂ ਲਗਭਗ 25 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 29-10-2026
ਮੁਕੰਦਪੁਰ, 28 ਅਕਤੂਬਰ (ਅਮਰੀਕ ਸਿੰਘ ਢੀਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਦਿਆਰਥੀਆਂ ਦੀ ਕਲਾ ਅਤੇ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ। ਪ੍ਰਤੀਯੋਗਿਤਾ ਵਿੱਚ ਸਕੂਲ ਦੀਆਂ ਲਗਭਗ 25 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਤੀਯੋਗਿਤਾ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਵੰਦਨਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਗਿਆਰਵੀਂ ਜਮਾਤ ਦੀ ਨਾਨ-ਮੈਡੀਕਲ ਦੀ ਵਿਦਿਆਰਥਣ ਇਸ਼ਿਕਾ ਨੇ ਦੂਜਾ ਅਤੇ ਬਾਰ੍ਹਵੀਂ ਜਮਾਤ ਦੀ ਮੈਡੀਕਲ ਦੀ ਵਿਦਿਆਰਥਣ ਸੀਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਤੀਯੋਗਿਤਾ ਨੂੰ ਲੈਕਚਰਾਰ ਅੰਜੂ ਮਹਿਮੀ ਵੱਲੋਂ ਕਰਵਾਇਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਨਿਖਾਰਨ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਰਚਨਾਤਮਕ ਸੋਚ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ -ਡਾ. ਅਮਨ ਸੂਦ ਅਗਲੀ ਖ਼ਬਰ ਪਹਿਲਾ ਰਾਜੇਸ ਪਾਇਲਟ ਮੈਮੋਰੀਅਲ ਓਪਨ ਚੈੱਸ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।