ਪਿੰਡ ਕੰਗਰੌੜ ਵਿਖੇ 15 ਨਵੰਬਰ ਦੀ ਕਨਵੈਸ਼ਨ ਦੀਆਂ ਤਿਆਰੀਆਂ ਜ਼ੋਰਾਂ ’ਤੇ-ਕਾਮਰੇਡ ਮਾਂਗਟ
ਬੰਗਾ, 29 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਦੁਆਬੇ ਦੇ ਪਿੰਡ ਮਾਂਗਟ ਵਿਖੇ ਮਨਰੇਗਾ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਬੀਬੀ ਹਰਜਿੰਦਰ ਨੇ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਹੁਸਨ ਸਿੰਘ ਮਾਂਗਟ ਜ਼ਿਲ੍ਹਾ ਸਕੱਤਰ ਕੁਲ ਹਿੰਦ ਮਜ਼ਦੂਰ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਹਰੇਕ ਜ਼ਿਲ੍ਹੇ ਵਿਚ ਮਨਰੇਗਾ ਮਜ਼ਦੂਰਾਂ ਦੀ ਕਨਵੈਂਸ਼ਨ ਕੀਤੀ ਜਾਵੇ।
ਬੰਗਾ, 29 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਦੁਆਬੇ ਦੇ ਪਿੰਡ ਮਾਂਗਟ ਵਿਖੇ ਮਨਰੇਗਾ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਬੀਬੀ ਹਰਜਿੰਦਰ ਨੇ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਹੁਸਨ ਸਿੰਘ ਮਾਂਗਟ ਜ਼ਿਲ੍ਹਾ ਸਕੱਤਰ ਕੁਲ ਹਿੰਦ ਮਜ਼ਦੂਰ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਹਰੇਕ ਜ਼ਿਲ੍ਹੇ ਵਿਚ ਮਨਰੇਗਾ ਮਜ਼ਦੂਰਾਂ ਦੀ ਕਨਵੈਂਸ਼ਨ ਕੀਤੀ ਜਾਵੇ। ਜਿਹਦੇ ਵਿਚ ਸਿਰਫ ਮਜ਼ਦੂਰ ਬੀਬੀਆਂ ਔਰਤਾਂ ਦੀ ਸ਼ਮੂਲੀਅਤ ਹੋਵੇ। ਇਸ ਤਹਿਤ ਪਿੰਡ ਮਾਂਗਟਾਂ ਡੀਗਰੀਆਂ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕਨਵੈਂਸ਼ਨ ਪਿੰਡ ਕੰਗਰੌੜ ਵਿਖੇ 15 ਨਵੰਬਰ ਨੂੰ ਹੋਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਮਾਂਗਟ ਨੇ ਕਿਹਾ ਕਿ ਅੱਜ ਸਮਾਜ ਅੰਦਰ ਜੋ ਮਜ਼ਦੂਰ ਪਰਿਵਾਰਾਂ ਦੀ ਦੁਰਦਸ਼ਾ ਹੋ ਰਹੀ ਹੈ ਉਸ ਲਈ ਹਾਕਮ ਜਮਾਤਾਂ ਤੇ ਸਰਮਾਏਦਾਰੀ ਪੱਖੀ ਨੀਤੀਆਂ ਜ਼ਿੰਮੇਵਾਰ ਹਨ। ਮੁੜ ਮਨਰੇਗਾ ਕਾਨੂੰਨ ਲਾਗੂ ਕਰਵਾਉਣ ਲਈ ਪਿੰਡ ਪੱਧਰ ’ਤੇ ਲਾਮਬੰਦੀ ਕਰਕੇ ਹੋਰ ਵੀ ਤਿੱਖੇ ਸੰਘਰਸ਼ ਲਈ ਇਕਮੁੱਠ ਹੋ ਕੇ ਲੜਾਈ ਲੜਨੀ ਹੋਵੇਗੀ। ਇਸੇ ਸੰਬੰਧ ਵਿਚ ਪਿੰਡ ਕੰਗਰੌੜ ਵਿਖੇ ਜ਼ਿਲ੍ਹਾ ਪੱਧਰੀ ਕਨਵੈਂਸ਼ਨ 15 ਨਵੰਬਰ ਨੂੰ ਸਵੇਰੇ ਠੀਕ 11 ਵਜੇ ਹੋਵੇਗੀ, ਜਿਸ ਨੂੰ ਸੂਬਾਈ ਆਗੂ ਸੰਬੋਧਨ ਕਰਨਗੇ। ਆਉਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇ ਸਾਰੇ ਮਜ਼ਦੂਰ ਸਾਥੀਆਂ ਨੂੰ ਸਮੇਂ ਸਿਰ ਪਹੁੰਚਣ ਕਿਹਾ ਜਾਵੇ।