31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸਮਾਗਮ ਸਮਾਪਤ

ਸੜੋਆ, 30 ਅਕਤੂਬਰ (ਬਲਵਿੰਦਰ ਨਾਨੋਵਾਲੀਆ)-ਗੁਰੂ ਹਰਿਗੋਬਿੰਦ ਸਾਹਿਬ ਦੇ ਸਪੁੱਤਰ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਦੇ ਸੰਬੰਧ ’ਚ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਪ੍ਰਬੰਧਕ ਕਮੇਟੀ ਪਿੰਡ ਕਟਵਾਰਾ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਸਾਲਾਨਾ ਸਮਾਗਮ ਨਗਰ ਕਟਵਾਰਾ ਵਿਖੇ ਕਰਵਾਏ ਗਏ। ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਆਰੰਭ ਕਰਨ ਉਪਰੰਤ ਪ੍ਰਬੰਧਕ ਕਮੇਟੀ ਵਲੋਂ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਉਣ ਦੀ ਰਸਮ ਅਦਾ ਕੀਤੀ ਗਈ।

ਅਜੀਤ ਡੈਸਕ 31-10-2026
ਸੜੋਆ, 30 ਅਕਤੂਬਰ (ਬਲਵਿੰਦਰ ਨਾਨੋਵਾਲੀਆ)-ਗੁਰੂ ਹਰਿਗੋਬਿੰਦ ਸਾਹਿਬ ਦੇ ਸਪੁੱਤਰ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਦੇ ਸੰਬੰਧ ’ਚ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਪ੍ਰਬੰਧਕ ਕਮੇਟੀ ਪਿੰਡ ਕਟਵਾਰਾ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਸਾਲਾਨਾ ਸਮਾਗਮ ਨਗਰ ਕਟਵਾਰਾ ਵਿਖੇ ਕਰਵਾਏ ਗਏ। ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਆਰੰਭ ਕਰਨ ਉਪਰੰਤ ਪ੍ਰਬੰਧਕ ਕਮੇਟੀ ਵਲੋਂ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਉਣ ਦੀ ਰਸਮ ਅਦਾ ਕੀਤੀ ਗਈ। ਇਸੇ ਦਿਨ ਰਾਤ ਦੇ ਸਜਾਏ ਦੀਵਾਨ ਮੌਕੇ ਬਾਬਾ ਕੁਲਦੀਪ ਸਿੰਘ ਠਾਠ ਮਜਾਰੀ ਵਾਲਿਆਂ ਦੇ ਕੀਰਤਨੀ ਜਥੇ ਨੇ ਹਾਜ਼ਰੀਆਂ ਲਗਾ ਕੇ ਸੰਗਤਾਂ ਨੂੰ ਗੁਰੂ ਮਹਿਮਾ ਤੋਂ ਜਾਣੂੰ ਕਰਵਾਇਆ। ਸਮਾਗਮ ਦੇ ਅਗਲੇ ਦਿਨ ਨਗਰ ਕੀਰਤਨ ਸਜਾਇਆ। ਸਮਾਗਮ ਦੇ ਦੂਸਰੇ ਦਿਨ ਸਜਾਏ ਰਾਤਰੀ ਦੀਵਾਨ ਮੌਕੇ ਵੀਰ ਜਤਿੰਦਰ ਸਿੰਘ ਮਲਕਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਸੰਬੰਧੀ ਕਰਵਾਏ ਸਮਾਗਮ ਦੇ ਤੀਜੇ ਦਿਨ ਆਰੰਭੇ ਪਾਠ ਦੇ ਭੋਗ ਉਪਰੰਤ ਭਾਈ ਜਰਨੈਲ ਸਿੰਘ ਛਦੌੜੀ ਵਾਲਿਆਂ ਦੇ ਕੀਰਤਨੀ ਜਥੇ ਤੋਂ ਇਲਾਵਾ ਬਾਬਾ ਪ੍ਰਤਾਪ ਸਿੰਘ ਗੋਬਿੰਦ ਬਾਗ ਗੁਰਦਾਸਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਲਗਾਤਾਰ ਸੰਗਤਾਂ ਨੂੰ ਦੋ ਘੰਟੇ ਬਾਬਾ ਗੁਰਦਿੱਤਾ ਜੀ ਦੇ ਜਨਮ ਤੋਂ ਲੈ ਕੇ ਜੀਵਨ ਦੇ ਆਖਰੀ ਸਫਰ ਤੱਕ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ। ਸਮਾਗਮ ਦੇ ਆਖਰੀ ਦਿਨ ਪ੍ਰਬੰਧਕ ਕਮੇਟੀ ਵਲੋਂ ਗੁਰੁੂ ਘਰ ਦੇ ਵਜੀਰਾਂ, ਕੀਰਤਨੀ ਜਥਿਆਂ ਅਤੇ ਸਹਿਯੋਗੀਆਂ ਸੰਗਤਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ। ਸਮਾਗਮ ਨੂੰ ਸਫਲ ਬਣਾਉਣ ਲਈ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦਾ ਚੌਧਰੀ ਓਮਕਾਰ ਨਾਥ ਸਾਬਕਾ ਸਰਪੰਚ ਨੇ ਧੰਨਵਾਦ ਕੀਤਾ। ਇਸ ਮੌਕੇ ਚੌਧਰੀ ਓਮਕਾਰ ਨਾਥ ਸਾਬਕਾ ਸਰਪੰਚ ਕਟਵਾਰਾ, ਇਕਬਾਲ ਸਿੰਘ ਪੰਜਾਬ ਪੁਲਿਸ, ਥਾਣੇਦਾਰ ਕੈਲਾਸ਼ ਚੰਦਰ, ਬਲਵਿੰਦਰ ਕੁਮਾਰ, ਗੁਰਚਰਨ ਸਿੰਘ, ਵਿਜੈ ਕੁਮਾਰ, ਰਾਕੇਸ਼ ਕੁਮਾਰ, ਭਗਤ ਗੁਰਮੇਲ ਰਾਮ, ਸਰਬਣ ਰਾਮ ਮੀਲੂ, ਤੇਲੂ ਰਾਮ, ਰਵੀ ਕੁਮਾਰ, ਓਮ ਪ੍ਰਕਾਸ਼, ਲਾਲ ਚੰਦ ਬਿੱਟੂ, ਸਤਨਾਮ ਸਿੰਘ ਸਰਪੰਚ ਕਟਵਾਰਾ ਖੁਰਦ, ਗੁਰਮੀਤ ਲਾਲ ਸਾਬਕਾ ਸਰਪੰਚ, ਰੌਸ਼ਨ ਲਾਲ ਚੇਚੀ, ਇਕਬਾਲ ਸਿੰਘ, ਅਸ਼ਵਨੀ ਕੁਮਾਰ, ਜਸਵਿੰਦਰ ਸਿੰਘ, ਅਵਤਾਰ ਸਿੰਘ ਟੋਰੋਵਾਲ, ਹੁਸਨ ਚੰਦ ਮੀਲੂ, ਜਸਪਾਲ, ਜਸਵਿੰਦਰ ਸਿੰਘ ਚੂਹੜ੍ਹਪੁਰ, ਸੁਰਿੰਦਰ ਪਾਲ, ਰੌਸ਼ਨ ਲਾਲ, ਹੈਪੀ ਚਾੜ, ਰਾਜ ਕੁਮਾਰ, ਗੁਰਬਚਨ ਚੰਦ, ਫੂੰਮਣ ਰਾਮ ਅਸਟ੍ਰੇਲੀਆ, ਦੇਵ ਰਾਜ ਕਸਾਣਾ, ਭਿੰਦਰ ਕਸਾਣਾ, ਕੁੰਦਨ ਲਾਲ ਮੀਲੂ , ਗਿਆਨ ਰਾਜ ਪਟਿਆਲਾ, ਮੇਸ਼ੀ ਮਲੂ, ਦੀਪੂ ਕਟਵਾਰਾ ਆਦਿ ਵੀ ਹਾਜਰ ਸਨ।
ਪਿਛਲੀ ਖ਼ਬਰ ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 25 ਨੂੰ ਅਗਲੀ ਖ਼ਬਰ ਕਾਠਗੜ੍ਹ ਪੈਟਰੋਲ ਪੰਪ ਨਜ਼ਦੀਕ ਵਿਚਕਾਰ ਛੱਡੀ ਸੜਕ। ਕਾਠਗੜ੍ਹ ਮੋੜ ਤੋਂ ਬੱਲੋਵਾਲ ਸੌਂਖੜੀ ਤੱਕ ਬਣ ਰਹੀ ਵਿਚਕਾਰ ਛੱਡੀ ਸੜਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।