31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 25 ਨੂੰ

ਪੱਲੀ ਝਿੱਕੀ, 30 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਸਮਾਜ ਸੇਵੀ ਸ: ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟੋਰਟੋਂ) ਕੈਨੇਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ ਦੋ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ। ਉਪਰੰਤ 25 ਨਵੰਬਰ ਨੂੰ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 31-10-2026
ਪੱਲੀ ਝਿੱਕੀ, 30 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਸਮਾਜ ਸੇਵੀ ਸ: ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟੋਰਟੋਂ) ਕੈਨੇਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ ਦੋ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ। ਉਪਰੰਤ 25 ਨਵੰਬਰ ਨੂੰ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਕਿਲਾ ਅਨੰਦਗੜ੍ਹ ਸਾਹਿਬ ਵਾਲੇ ਸੰਤਾਂ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਜਾਵੇਗਾ। ਕੈਂਪ ’ਚ ਦੇਵ ਅਸ਼ੀਸ਼ ਸੇਠ ਤੇ ਸੇਠ ਪ੍ਰਤਾਪ ਅੱਖਾਂ ਦਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੀ ਟੀਮ ਵਲੋਂ ਕੈਂਪ ਵਿਚ ਪਹੁੰਚੇ ਹੋਏ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਕੈਂਪ ’ਚ ਜਾਂਚ ਦੌਰਾਨ ਲੈਂਜ ਪਾਉਣ ਵਾਲੇ ਮਰੀਜ਼ਾਂ ਦੇ ਬੰਗਾ ਵਿਖੇ ਮੁਫ਼ਤ ਲੈਂਜ ਪਾਏ ਜਾਣਗੇ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਵੰਡੀਆਂ ਜਾਣਗੀਆਂ। ਇਸ ਸੰਬੰਧੀ ਦੱਸਿਆ ਕਿ ਪਿੰਡ ਦੀ ਡਿਸਪੈਂਸਰੀ ਵਿਚ ਹਰ ਮਹੀਨੇ ਬੁੱਧਵਾਰ ਤੇ ਵੀਰਵਾਰ ਨੂੰ ਅੱਖਾਂ ਦੀ ਜਾਂਚ ਕਰਕੇ ਲੈਂਜ ਪਾਏ ਜਾ ਰਹੇ ਹਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਜੰਡੀ ਤੋਂ ਸ਼ਰਧਾਲੂਆਂ ਦੀ ਬੱਸ ਹੋਈ ਰਵਾਨਾ ਅਗਲੀ ਖ਼ਬਰ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।