31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮੇਲੇ ਸੰਬੰਧੀ ਹੋਈ ਮੀਟਿੰਗ ਉਪਰੰਤ ਗੱਲਬਾਤ ਸਮੇਂ ਪ੍ਰਬੰਧਕ। ਲਾਲੜੀਏ ਗੋਤ ਦੇ ਜਠੇਰਿਆਂ ਦੇ ਮੇਲੇ ਸੰਬੰਧੀ ਪ੍ਰਬੰਧਕਾਂ ਦੀ ਮੀਟਿੰਗ

ਬੰਗਾ, 30 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਲਾਲੜੀਏ ਗੋਤ ਜਠੇਰਿਆਂ ਦਾ ਮੇਲਾ ਕਰਵਾਉਣ ਸੰਬੰਧੀ ਮੀਟਿੰਗ ਕਮੇਟੀ ਦੇ ਪ੍ਰਧਾਨ ਸ. ਜਸਵੀਰ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਪੱਲੀਆਂ ਕਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈ।

ਅਜੀਤ ਡੈਸਕ 31-10-2026
ਬੰਗਾ, 30 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਲਾਲੜੀਏ ਗੋਤ ਜਠੇਰਿਆਂ ਦਾ ਮੇਲਾ ਕਰਵਾਉਣ ਸੰਬੰਧੀ ਮੀਟਿੰਗ ਕਮੇਟੀ ਦੇ ਪ੍ਰਧਾਨ ਸ. ਜਸਵੀਰ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਪੱਲੀਆਂ ਕਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈ। ਜਿਸ ਵਿਚ 22 ਨਵੰਬਰ ਨੂੰ ਜਠੇਰਿਆਂ ਦਾ ਜੋੜ ਮੇਲਾ ਕਰਵਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਬਾਰੇ ਕਮੇਟੀ ਮੈਂਬਰ ਮੇਜਰ ਸਿੰਘ ਸੈਣੀ ਤੇ ਮਾ: ਤਰਲੋਚਨ ਸਿੰਘ ਪਠਲਾਵਾ ਨੇ ਕਿਹਾ ਕਿ 20 ਨਵੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ। ਇਸੇ ਦਿਨ ਸਵੇਰੇ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ। ਕੀਰਤਨੀ ਜਥਿਆਂ ਵਲੋਂ ਪਹੁੰਚੀਆਂ ਸਮੂਹ ਸੰਗਤਾਂ ਨੂੰ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕਰਵਾਇਆ ਜਾਵੇਗਾ। ਇਸ ਮੌਕੇ ਗੁਰਦਿਆਲ ਸਿੰਘ ਪਠਲਾਵਾ, ਚਰਨ ਸਿੰਘ ਪਠਲਾਵਾ, ਸਰਬਜੀਤ ਸਿੰਘ ਸਾਬੀ, ਜਸਪਾਲ ਸਿੰਘ ਪਾਲਾ ਪਠਲਾਵਾ ਤੇ ਗੁਰਦਿਆਲ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ ਤਿੰਨ ਦਿਨਾਂ ਪੁਸਤਕ ਮੇਲਾ ਲਗਾਇਆ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਜੰਡੀ ਤੋਂ ਸ਼ਰਧਾਲੂਆਂ ਦੀ ਬੱਸ ਹੋਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।