ਅਲੀਪੁਰ ਵਿਖੇ ਅੱਖਾਂ ਦੀ ਜਾਂਚ ਤੇ ਆਪਰੇਸ਼ਨ ਕੈਂਪ ਲਗਾਇਆ
ਸਮੁੰਦੜਾ, 1 ਨਵੰਬਰ (ਤੀਰਥ ਸਿੰਘ ਰੱਕੜ)-ਪਿੰਡ ਅਲੀਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਵਲੋਂ ਨਗਰ ਵਾਸੀਆਂ ਤੇ ਮਨਦੀਪ ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ। ਇਸ ਮੌਕੇ ਅੱਖਾਂ ਦੇ ਮਾਹਰ ਡਾਕਟਰ ਮਨਦੀਪ ਕੌਰ ਤੇ ਉਨ੍ਹਾਂ ਦੀ ਟੀਮ ਵਲੋਂ 301 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ 43 ਮਰੀਜ਼ ਅਪਰੇਸ਼ਨ ਲਈ ਭੇਜੇ ਗਏ।
ਅਜੀਤ ਡੈਸਕ
02-11-2026