02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗਊਸ਼ਾਲਾ ਪਿੰਡ ਆਦੋਆਣਾ ਵਿਖੇ ਸ੍ਰੀਮਦ ਭਾਗਵਤ ਕਥਾ ਦੇ ਸ਼ੁੱਭ ਆਰੰਭ ਮੌਕੇ ਸਜਾਈ ਸ਼ੋਭਾ ਯਾਤਰਾ

ਬਲਾਚੌਰ, 1 ਨਵੰਬਰ (ਨਰੇਸ਼ ਧੌਲ)- ਸਤਿਗੁਰੂ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਤਿਗੁਰੂ ਗੰਗਾ ਨੰਦ ਮਹਾਰਾਜ ਯਾਦਗਾਰੀ ਗਊਸ਼ਾਲਾ ਪਿੰਡ ਆਦੋਆਣਾ ਵਿਖੇ ਪਰਮ ਸੇਵਕ ਭਗਤ ਚਰਨਜੀਤ ਭਾਟੀਆ ਕੈਨੇਡਾ ਵਾਲਿਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰਪ੍ਰਸਤ ਅਚਾਰਿਆ ਨਮਰਤਾ ਨੰਦ ਮਹਾਰਾਜ ਦੀ ਅਗਵਾਈ ਹੇਠ ਸ਼ੁਰੂ ਕਰਵਾਈ ਗਈ ਸਪਤਾਹਿਕ ਸ੍ਰੀ ਮੱਦ ਭਾਗਵਤ ਕਥਾ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਹ ਵਿਸ਼ਾਲ ਸ਼ੋਭਾ ਯਾਤਰਾ ਸਤਿ ਲੋਕ ਧਾਮ ਰੱਤੇਵਾਲ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦੀ ਹੋਈ ਗਊਸ਼ਾਲਾ ਪਿੰਡ ਆਦੋਆਣਾ ਵਿਖੇ ਸਮਾਪਤ ਹੋਈ।

ਗਊਸ਼ਾਲਾ ਆਦੋਆਣਾ ਵਿਖੇ ਸ਼ੁਰੂ ਕਰਵਾਈ ਗਈ ਸ੍ਰੀਮਦ ਭਾਗਵਤ ਕਥਾ ਮੌਕੇ ਸਰਪ੍ਰਸਤ ਅਚਾਰਿਆ ਨਮਰਤਾ ਨੰਦ ਮਹਾਰਾਜ, ਸੰਸਾਰ ਪ੍ਰਸਿੱਧ ਕਥਾਵਾਚਕ ਰਵੀ ਨੰਦਨ ਸ਼ਾਸਤਰੀ ਵਰਿੰਦਾਵਨ ਵਾਲੇ, ਭਗਤ ਚਰਨਜੀਤ ਭਾਟੀਆ ਅਤੇ ਹਾਜ਼ਰ ਵੱਖ-ਵੱਖ ਸੰਤ ਮਹਾਂਪੁਰਸ਼। ਤਸਵੀਰ : ਨਰੇਸ਼ ਧੌਲ 02-11-2026
ਬਲਾਚੌਰ, 1 ਨਵੰਬਰ (ਨਰੇਸ਼ ਧੌਲ)- ਸਤਿਗੁਰੂ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਤਿਗੁਰੂ ਗੰਗਾ ਨੰਦ ਮਹਾਰਾਜ ਯਾਦਗਾਰੀ ਗਊਸ਼ਾਲਾ ਪਿੰਡ ਆਦੋਆਣਾ ਵਿਖੇ ਪਰਮ ਸੇਵਕ ਭਗਤ ਚਰਨਜੀਤ ਭਾਟੀਆ ਕੈਨੇਡਾ ਵਾਲਿਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰਪ੍ਰਸਤ ਅਚਾਰਿਆ ਨਮਰਤਾ ਨੰਦ ਮਹਾਰਾਜ ਦੀ ਅਗਵਾਈ ਹੇਠ ਸ਼ੁਰੂ ਕਰਵਾਈ ਗਈ ਸਪਤਾਹਿਕ ਸ੍ਰੀ ਮੱਦ ਭਾਗਵਤ ਕਥਾ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਹ ਵਿਸ਼ਾਲ ਸ਼ੋਭਾ ਯਾਤਰਾ ਸਤਿ ਲੋਕ ਧਾਮ ਰੱਤੇਵਾਲ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦੀ ਹੋਈ ਗਊਸ਼ਾਲਾ ਪਿੰਡ ਆਦੋਆਣਾ ਵਿਖੇ ਸਮਾਪਤ ਹੋਈ। ਵੱਖ-ਵੱਖ ਪਿੰਡਾਂ ਵਿੱਚ ਸ਼ੋਭਾ ਯਾਤਰਾ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਸੰਸਾਰ ਪ੍ਰਸਿੱਧ ਕਥਾਵਾਚਕ ਰਵੀਨੰਦਨ ਸ਼ਾਸਤਰੀ ਵਰਿੰਦਾਵਨ ਵਾਲਿਆਂ ਵੱਲੋਂ ਧਾਰਮਿਕ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸ੍ਰੀ ਮੱਦ ਭਾਗਵਤ ਕਥਾ ਦੀ ਸਮਾਪਤੀ ਮੌਕੇ 5 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰਨ ਆਹੂਤੀ ਦਾ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਸੰਗਤਾਂ ਲਈ ਭੰਡਾਰੇ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਅਚਾਰਿਆ ਨਮਰਤਾ ਨੰਦ ਮਹਾਰਾਜ ਅਤੇ ਸਤਿਗੁਰੂ ਗੰਗਾ ਨੰਦ ਮਹਾਰਾਜ ਭੂਰੀਵਾਲੇ ਯਾਦਗਾਰੀ ਗਊਸ਼ਾਲਾ ਪ੍ਰਬੰਧਕ ਕਮੇਟੀ (ਰਜਿ.) ਆਦੋਆਣਾ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਪਵਿੱਤਰ ਧਾਰਮਿਕ ਸਮਾਗਮ ਵਿੱਚ ਵੱਧ-ਚੜ੍ਹ ਕੇ ਹਾਜ਼ਰੀਆਂ ਭਰਨ ਅਤੇ ਆਪਣਾ ਜੀਵਨ ਸਫਲ ਬਣਾਉਣ। ਇਸ ਮੌਕੇ ਰਾਮਾ ਨੰਦ ਵਰਿੰਦਾਵਨ, ਸਵਾਮੀ ਸਹਿਜ ਦਾਸ, ਸਵਾਮੀ ਕ੍ਰਿਸ਼ਨਾ ਨੰਦ ਸਤਿ ਲੋਕ ਧਾਮ ਰੱਤੇਵਾਲ, ਸਵਾਮੀ ਪ੍ਰਕਾਸ਼ਾ ਨੰਦ ਮਹਾਰਾਜ ਮੁੱਖੂਪੁਰ ਕਥਾਵਾਚਕ ਰਵੀਨੰਦਨ ਸ਼ਾਸਤਰੀ, ਸਵਾਮੀ ਨਮਰਤਾ ਨੰਦ ਮਹਾਰਾਜ ਸਰਪ੍ਰਸਤ, ਹੋਰ ਸੰਤ ਮਹਾਂਪੁਰਸ਼, ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਮੱਲ੍ਹਾ ਬੇਦੀਆਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਸਮਾਗਮ ਸਮਾਪਤ ਅਗਲੀ ਖ਼ਬਰ ਕਾਠਗੜ੍ਹ ਵਿਖੇ ਐਮ.ਪੀ. ਮਲਵਿੰਦਰ ਸਿੰਘ ਕੰਗ ਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦਾ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਭਰਵਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।