02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਐਮ. ਪੀ. ਮਲਵਿੰਦਰ ਸਿੰਘ ਕੰਗ ਵਲੋਂ ਪਿੰਡ ਰਾਮਗੜ੍ਹ ਨੂੰ ਪਾਣੀ ਦਾ ਟੈਂਕਰ ਸੌਂਪਿਆ

ਕਾਠਗੜ੍ਹ, 1 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰਾਮਗੜ੍ਹ ਲਈ ਇੱਕ ਖੁਸ਼ੀ ਭਰਿਆ ਅਤੇ ਯਾਦਗਾਰੀ ਦਿਨ ਰਿਹਾ, ਜਦੋਂ ਐਮ. ਪੀ.

ਅਜੀਤ ਡੈਸਕ 02-11-2026
ਕਾਠਗੜ੍ਹ, 1 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰਾਮਗੜ੍ਹ ਲਈ ਇੱਕ ਖੁਸ਼ੀ ਭਰਿਆ ਅਤੇ ਯਾਦਗਾਰੀ ਦਿਨ ਰਿਹਾ, ਜਦੋਂ ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪਾਣੀ ਦਾ ਟੈਂਕਰ ਮੁਹੱਈਆ ਕਰਵਾਇਆ ਗਿਆ। ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਹੋਏ ਇਸ ਸਮਾਗਮ ਵਿੱਚ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪਿੰਡ ਦੀ ਪੰਚਾਇਤ, ਪਿੰਡ ਦੇ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਐਮ.ਪੀ. ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਤਾੜੀਆਂ ਨਾਲ ਸਵਾਗਤ ਕੀਤਾ। ਪਿੰਡ ਦੀ ਪੰਚਾਇਤ ਵੱਲੋਂ ਵੀ ਦੋਵਾਂ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਪੰਚਾਇਤ ਮੈਂਬਰਾਂ ਨੇ ਕਿਹਾ ਕਿ ਪਾਣੀ ਦੇ ਟੈਂਕਰ ਦੀ ਪਿੰਡ ਨੂੰ ਬਹੁਤ ਜ਼ਿਆਦਾ ਲੋੜ ਸੀ, ਜਿਸ ਨਾਲ ਹੁਣ ਧਾਰਮਿਕ ਸਮਾਗਮਾਂ, ਵਿਆਹ-ਸ਼ਾਦੀਆਂ, ਸਾਂਝੇ ਕੰਮਾਂ ਅਤੇ ਰੋਜ਼ਾਨਾ ਦੀਆਂ ਹੋਰ ਲੋੜਾਂ ਸਮੇਂ ਪਾਣੀ ਦੀ ਕੋਈ ਦਿੱਕਤ ਨਹੀਂ ਆਵੇਗੀ। ਇਸ ਮੌਕੇ ਬੋਲਦਿਆਂ ਐਮ.ਪੀ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨ ਕਰਨਾ ਸਾਡੀ ਪਹਿਲ ਹੈ। ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਵੀ ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਹਰ ਪਿੰਡ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੇ ਅੰਤ ਵਿੱਚ ਪਿੰਡ ਵਾਸੀਆਂ ਨੇ ਐਮ.ਪੀ. ਮਲਵਿੰਦਰ ਸਿੰਘ ਕੰਗ, ਵਿਧਾਇਕ ਸੰਤੋਸ਼ ਕਟਾਰੀਆ, ਕਟਾਰੀਆ ਸਮੂਹ ਅਤੇ ਪੰਚਾਇਤ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਸੰਤ ਸੰਮੇਲਨ ਕਰਵਾਇਆ ਅਗਲੀ ਖ਼ਬਰ ਸਵਾਮੀ ਗਿਆਨ ਨਾਥ ਫੱਕਰ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।