05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕਰਿਆਮ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਸਾਹਲੋਂ, 4 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਕਰਿਆਮ ਵਿਖੇ ਵਾਲਮੀਕਿ ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ। ਇਸ ਮੌਕੇ ਸਮੂਹ ਪਿੰਡ ਵਾਸੀਆਂ ਵਲੋਂ ਨਿਸ਼ਾਨ ਸਾਹਿਬ ਦੀ ਰਸਮ ਅਦਾ ਕਰਨ ਉਪਰੰਤ ਪਿੰਡ ਵਿਚ ਸ਼ੋਭਾ ਯਾਤਰਾ ਕੱਢੀ।

ਅਜੀਤ ਡੈਸਕ 05-11-2026
ਸਾਹਲੋਂ, 4 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਕਰਿਆਮ ਵਿਖੇ ਵਾਲਮੀਕਿ ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ। ਇਸ ਮੌਕੇ ਸਮੂਹ ਪਿੰਡ ਵਾਸੀਆਂ ਵਲੋਂ ਨਿਸ਼ਾਨ ਸਾਹਿਬ ਦੀ ਰਸਮ ਅਦਾ ਕਰਨ ਉਪਰੰਤ ਪਿੰਡ ਵਿਚ ਸ਼ੋਭਾ ਯਾਤਰਾ ਕੱਢੀ। ਸ਼ੋਭਾ ਯਾਤਰਾ ਮੌਕੇ ਵੱਖ-ਵੱਖ ਪੜਾਅ ਲਗਾਏ ਗਏ ਅਤੇ ਪਿੰਡ ਵਾਸੀਆਂ ਵਲੋਂ ਛੋਲੇ-ਪੁੜੀਆਂ ਅਤੇ ਫਲਾਂ ਦੇ ਲੰਗਰ ਲਗਾਏ। ਇਸ ਮੌਕੇ ‘ਤੇ ਸਰਪੰਚ ਮਨਜੀਤ ਕੌਰ ਅਤੇ ਸਮਾਜ-ਸੇਵੀ ਨਰਿੰਦਰ ਕੁਮਾਰ ਨੇ ਵਿਸੇਸ਼ ਤੌਰ ‘ਤੇ ਪਹੁੰਚ ਕੇ ਸਮੂਹ ਪਿੰਡ ਵਾਸੀਆਂ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਪ੍ਰਬੰਧਕ ਕਮੇਟੀ ਵਲੋਂ ਆਈਆਂ ਪ੍ਰਮੁੱਖ ਸ਼ਖਮੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਨਬੀ ਕੁਮਾਰ, ਤਰਲੋਕ ਕੁਮਾਰ, ਮੰਗਤ ਰਾਮ, ਲੱਕੀ, ਸੁੱਖਾ ਕੁਮਾਰ, ਬੌਬੀ, ਸਾਹਿਲ ਕੁਮਾਰ, ਮੰਗੀ ਰਾਮ, ਸ਼ੇਰੂ, ਅਬੀ ਕੁਮਾਰ, ਮੋਹਿਤ ਕੁਮਾਰ, ਜੋਗਿੰਦਰ ਰਾਮ ਕਾਕੂ, ਰੀਠੂ, ਰਾਹੁਲ ਕੁਮਾਰ, ਲਛੱਮਣ ਰਾਮ ਬਾਬਾ, ਲਵ ਕੁਮਾਰ ਆਦਿ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਨਾਭ ਕੰਵਲ ਰਾਜਾ ਸਾਹਿਬ ਤੇ ਮਹੰਤ ਪੂਰਨ ਦਾਸ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਸਮਾਗਮ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਗੁਰੂਆਂ ਦੇ ਪ੍ਰਕਾਸ਼ ਦਿਹਾੜੇ ਉਤਸ਼ਾਹ ਨਾਲ ਮਨਾਉਣੇ ਚਾਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।