07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਲਾਚੌਰ ਸ਼ਹਿਰ ’ਚ ਲਾਲ ਲਕੀਰ ਵਾਲਿਆਂ ਨੂੰ ਕਦੋਂ ਮਿਲੇਗਾ ਮਾਲਕੀ ਦਾ ਹੱਕ-ਐਡਵੋਕੇਟ ਰਾਜਵਿੰਦਰ ਲੱਕੀ

ਬਲਾਚੌਰ, 6 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਵਲੋਂ ‘ਮੇਰਾ ਘਰ, ਮੇਰੇ ਨਾਮ’ ਦੇ ਤਹਿਤ ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਦਾ ਕਾਨੂੰਨੀ ਮਾਲਕੀ ਹੱਕ ਦੇਣ ਦੀ ਗੱਲ ਆਖੀ ਜਾ ਰਹੀ ਹੈ, ਇਸ ਸੰਬੰਧੀ ਇਸ਼ਤਿਹਾਰਬਾਜ਼ੀ ਜਾਰੀ ਹੈ, ਪਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਪੈਂਦੀ ਨਗਰ ਕੌਂਸਲ ਬਲਾਚੌਰ ਵਿਖੇ ਇਸ ਮੁਹਿੰਮ ਤਹਿਤ ਕਿਸੇ ਵੀ ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਮਾਲਕੀ ਹੱਕ ਨਹੀ ਮਿਲਿਆ। ਇਹ ਗੱਲ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾ ਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਪ੍ਰਗਟ ਕੀਤੀ।

ਅਜੀਤ ਡੈਸਕ 07-11-2026
ਬਲਾਚੌਰ, 6 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਵਲੋਂ ‘ਮੇਰਾ ਘਰ, ਮੇਰੇ ਨਾਮ’ ਦੇ ਤਹਿਤ ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਦਾ ਕਾਨੂੰਨੀ ਮਾਲਕੀ ਹੱਕ ਦੇਣ ਦੀ ਗੱਲ ਆਖੀ ਜਾ ਰਹੀ ਹੈ, ਇਸ ਸੰਬੰਧੀ ਇਸ਼ਤਿਹਾਰਬਾਜ਼ੀ ਜਾਰੀ ਹੈ, ਪਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਪੈਂਦੀ ਨਗਰ ਕੌਂਸਲ ਬਲਾਚੌਰ ਵਿਖੇ ਇਸ ਮੁਹਿੰਮ ਤਹਿਤ ਕਿਸੇ ਵੀ ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਮਾਲਕੀ ਹੱਕ ਨਹੀ ਮਿਲਿਆ। ਇਹ ਗੱਲ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾ ਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਪ੍ਰਗਟ ਕੀਤੀ। ਐਡਵੋਕੇਟ ਲੱਕੀ ਨੇ ਆਖਿਆ ਕਿ ਲਾਲ ਲਕੀਰ ਦੇ ਅੰਦਰ ਵੱਸਦੇ ਪਰਿਵਾਰਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਕਿਸੇ ਵੀ ਕਿਸਮ ਦਾ ਹਾਲੇ ਤੱਕ ਕੋਈ ਸਰਵੇ ਤੱਕ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਅਤੇ ਸੰਬੰਧਿਤ ਮੰਤਰੀ ਵਲੋਂ ਇਸ ਸਕੀਮ ਤਹਿਤ ਪੰਜਾਬ ਭਰ ਵਿੱਚ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਬਲਾਚੌਰ ਵਿਖੇ ਇਸ ਸਕੀਮ ਨੂੰ ਲਾਗੂ ਕਰਨ ਅਤੇ ਲਾਲ ਲਕੀਰ ਦੇ ਅੰਦਰ ਵੱਸਦੇ ਪਰਿਵਾਰਾਂ ਨੂੰ ਮਾਲਕੀ ਦੇ ਹੱਕ ਦੇਣ ਦੀ ਪ੍ਰਕਿਰਿਆ ਆਰੰਭ ਕਰਾਈ ਜਾਵੇ ਤਾਂ ਜੋ ਲਾਭ ਪਾਤਰੀਆਂ ਨੂੰ ਘਰ ਦੇ ਮਾਲਕਾਨਾ ਹੱਕ ਦਾ ਕਾਨੂੰਨੀ ਸਬੂਤ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਲੈ ਸਕਣ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਨਸ਼ਾ ਮੁਕਤ ਅਤੇ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਅਗਲੀ ਖ਼ਬਰ ਨਸ਼ਿਆਂ ਤੋਂ ਦੂਰ ਰਹਿਣਾ ਹੀ ਜ਼ਿੰਦਗੀ ਦਾ ਸਭ ਤੋਂ ਵੱਡਾ ਤੋਹਫਾ-ਸੋਮਪਾਲ ਸਿੰਘ ਬੰਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।