ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਨਸ਼ਾ ਮੁਕਤ ਅਤੇ ਗਰੀਨ ਦੀਵਾਲੀ ਮਨਾਉਣ ਦਾ ਸੱਦਾ
ਨਵਾਂਸ਼ਹਿਰ, 6 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ 295 ਜ਼ਿਲ੍ਹਾ ਨਵਾਂਸ਼ਹਿਰ ਵਲੋਂ ਪਿੰਡ ਜਾਫਰਪੁਰ ਵਿਖੇ ਬੂਟੇ ਵੰਡ ਕੇ ਗ੍ਰੀਨ ਦੀਵਾਲੀ ਮਨਾਈ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ ਨੇ ਧਨਤੇਰਸ ਦਿਵਸ ਅਤੇ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸਭ ਨੂੰ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਕਿਉਂਕਿ ਪਟਾਕਿਆਂ ਦਾ ਜ਼ਹਿਰੀਲਾ ਧੂੰਆਂ ਜਿੱਥੇ ਵਾਤਾਵਰਨ ਦਾ ਵੱਡਾ ਨੁਕਸਾਨ ਕਰਦਾ ਹੈ ਉਥੇ ਸਾਹ ਅਤੇ ਦਮੇ ਦੇ ਮਰੀਜ਼ਾਂ ਲਈ ਵੀ ਬਹੁਤ ਖ਼ਤਰਨਾਕ ਹੈ ਇਸ ਨਾਲ ਖਾਂਸੀ ਵਰਗੀਆਂ ਬਿਮਾਰੀਆਂ ਹੋਣ ਦੇ ਕਾਰਨ ਵਧ ਜਾਂਦੇ ਹਨ।
ਅਜੀਤ ਡੈਸਕ
07-11-2026