07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਿੰਡ ਹੈਡੋਂ ਬੇਟ ਦੇ ਸਰਬਪੱਖੀ ਵਿਕਾਸ ਲਈ 20 ਲੱਖ ਦੀ ਗ੍ਰਾਂਟ ਜਾਰੀ

ਕਾਠਗੜ੍ਹ, 6 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦਾ ਸ਼ਹਿਰਾਂ ਵਾਂਗ ਵਿਕਾਸ ਕਰਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਘਰ-ਘਰ ਤੱਕ ਪਹੁੰਚਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਹੈਡੋ ਬੇਟ ਦੇ ਸਰਬਪੱਖੀ ਵਿਕਾਸ ਲਈ 20 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ।

ਅਜੀਤ ਡੈਸਕ 07-11-2026
ਕਾਠਗੜ੍ਹ, 6 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦਾ ਸ਼ਹਿਰਾਂ ਵਾਂਗ ਵਿਕਾਸ ਕਰਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਘਰ-ਘਰ ਤੱਕ ਪਹੁੰਚਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਹੈਡੋ ਬੇਟ ਦੇ ਸਰਬਪੱਖੀ ਵਿਕਾਸ ਲਈ 20 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜਾਰੀ ਕੀਤੀ ਗਈ 20 ਲੱਖ ਰੁਪਏ ਦੀ ਰਾਸ਼ੀ ਨਾਲ ਪਿੰਡ ਵਿੱਚ ਕਈ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਇਨ੍ਹਾਂ ਕੰਮਾਂ ਵਿੱਚ ਮੁੱਖ ਤੌਰ ’ਤੇ ਗਲੀਆਂ ਅਤੇ ਨਾਲੀਆਂ ਨੂੰ ਪੱਕਾ ਕਰਨਾ ਤੇ ਮੁਰੰਮਤ, ਪੀਣ ਵਾਲੇ ਸਾਫ਼ ਪਾਣੀ ਦੇ ਸੁਚੱਜੇ ਪ੍ਰਬੰਧ, ਛੱਪੜਾਂ ਦੀ ਸਫ਼ਾਈ ਅਤੇ ਨਵੀਨੀਕਰਨ, ਰਾਤ ਸਮੇਂ ਰੌਸ਼ਨੀ ਲਈ ਸਟ੍ਰੀਟ ਲਾਈਟਾਂ ਲਗਾਉਣਾ ਅਤੇ ਹੋਰ ਲੋੜੀਂਦੇ ਜਨਤਕ ਵਿਕਾਸ ਕਾਰਜ ਸ਼ਾਮਿਲ ਹਨ। ਗ੍ਰਾਂਟ ਮਿਲਣ ਦੀ ਖ਼ੁਸ਼ੀ ’ਚ ਪਿੰਡ ਹੈਡੋਂ ਬੇਟ ਦੀ ਪੰਚਾਇਤ, ਮੁਹਤਬਰਾਂ ਅਤੇ ਸਮੂਹ ਨਿਵਾਸੀਆਂ ਨੇ ਪੰਜਾਬ ਸਰਕਾਰ, ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਦਾ ਵਿਸ਼ੇਸ਼ ਧੰਨਵਾਦ ਕੀਤਾ। ਸਰਪੰਚ ਤੇ ਪੰਚਾਇਤ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਇਸ ਸਰਕਾਰੀ ਗ੍ਰਾਂਟ ਦੀ ਇਕ-ਇਕ ਪਾਈ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਪਿੰਡ ਦੇ ਵਿਕਾਸ ਕਾਰਜਾਂ ’ਤੇ ਖ਼ਰਚ ਕੀਤੀ ਜਾਵੇਗੀ।
ਪਿਛਲੀ ਖ਼ਬਰ ਡਾ. ਹਰਭਜਨ ਸਿੰਘ ਕਰਨਾਣਾ ਦੇ ਮਾਤਾ ਸੁਰਜੀਤ ਕੌਰ ਦਾ ਦਿਹਾਂਤ ਅਗਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦੁਬਾਰਾ ਟਿਕਟ ਦੇਣ ’ਤੇ ਹਨੀ ਨੰਬਰਦਾਰ ਜੋਗੇਵਾਲ ਵਲੋਂ ਹਾਈਕਮਾਨ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।