08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਜਸ਼ਨ-ਏ-ਚਿਰਾਗ਼ਾਂ-ਦੀਵਾਲੀ ਫੈਸਟ 2026 ਕਰਵਾਇਆ

ਬੰਗਾ, 7 ਨਵੰਬਰ (ਸੁਰਿੰਦਰ ਸਿੰਘ ਕਰਮ) - ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਵਿਖੇ ਦੀਵਾਲੀ ਦੇ ਤਿਉਹਾਰ ਦੀ ਖੁਸ਼ੀ ਵਿੱਚ ਜਸ਼ਨ-ਏ-ਚਿਰਾਗ਼ਾਂ ਦੀਵਾਲੀ ਫੈਸਟ 2026 ਦਾ ਪ੍ਰਬੰਧ ਕੀਤਾ ਗਿਆ। ਇਸ ਦਾ ਉਦਘਾਟਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਮੈਂਬਰ ਦਰਸ਼ਨ ਸਿੰਘ ਮਾਹਿਲ ਅਤੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਾਂਝੇ ਤੌਰ ’ਤੇ ਕੀਤਾ।

ਅਜੀਤ ਡੈਸਕ 08-11-2026
ਬੰਗਾ, 7 ਨਵੰਬਰ (ਸੁਰਿੰਦਰ ਸਿੰਘ ਕਰਮ) - ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਵਿਖੇ ਦੀਵਾਲੀ ਦੇ ਤਿਉਹਾਰ ਦੀ ਖੁਸ਼ੀ ਵਿੱਚ ਜਸ਼ਨ-ਏ-ਚਿਰਾਗ਼ਾਂ ਦੀਵਾਲੀ ਫੈਸਟ 2026 ਦਾ ਪ੍ਰਬੰਧ ਕੀਤਾ ਗਿਆ। ਇਸ ਦਾ ਉਦਘਾਟਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਮੈਂਬਰ ਦਰਸ਼ਨ ਸਿੰਘ ਮਾਹਿਲ ਅਤੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਫੈਸਟ ਦਾ ਪ੍ਰਬੰਧ ਕਰਨਾ ਸਕੂਲ ਦਾ ਸ਼ਲਾਘਾਯੋਗ ਉੱਦਮ ਹੈ। ਸ. ਢਾਹਾਂ ਨੇ ਬੱਚਿਆਂ ਦੀ ਇਸ ਮਿਹਨਤ ਦੀ ਖੂਬ ਤਾਰੀਫ਼ ਕੀਤੀ ਅਤੇ ਸਾਰਿਆਂ ਨੂੰ ਸੁਰੱਖਿਅਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਪ੍ਰਧਾਨ ਅਤੇ ਹੋਰ ਪ੍ਰਮੁੱਖ ਮਹਿਮਾਨ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਵੱਲੋਂ ਲਗਾਏ ਗਏ ਵੱਖ-ਵੱਖ ਸਟਾਲਾਂ ਦਾ ਦੌਰਾ ਵੀ ਕੀਤਾ। ਇਸ ਮੌਕੇ ਪ੍ਰਿੰਸੀਪਲ ਵਨੀਤਾ ਚੋਟ ਨੇ ਜਸ਼ਨ-ਏ-ਚਿਰਾਗ਼ਾਂ - ਦੀਵਾਲੀ ਫੈਸਟ- 2026 ਦੇ ਪ੍ਰਬੰਧ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪ੍ਰਕਾਰ ਦੇ ਖਾਣ-ਪੀਣ ਦੇ ਸਟਾਲ ਅਤੇ ਮਨੋਰੰਜਕ ਖੇਡਾਂ ਦੇ ਸਟਾਲ ਲਗਾਏ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਬੀਬੀ ਬਲਵਿੰਦਰ ਕੌਰ ਖਜ਼ਾਨਚੀ, ਦਵਿੰਦਰ ਸਿੰਘ ਢਿੱਲੋਂ ਮੈਂਬਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਡਾ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਅਲਾਈਡ ਕਾਲਜ ਆਫ ਹੈਲਥ ਕੇਅਰ ਢਾਹਾਂ ਕਲੇਰਾਂ, ਬੀਬੀ ਜਿੰਦਰ ਕੌਰ ਢਾਹਾਂ, ਬੀਬੀ ਬਲਜਿੰਦਰ ਕੌਰ ਸੋਢੀ, ਬੀਬੀ ਰਸ਼ਪਾਲ ਕੌਰ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਅਮਰਦੀਪ ਕਾਲਜ ਦੇ ਇਲੈੱਕਟਰੋਲ ਲਿਟਰੇਸੀ ਕਲੱਬ ਵਲੋਂ ਸਵੀਪ ਗਤੀਵਿਧੀਆਂ ਤਹਿਤ ਲੈਕਚਰ ਕਰਵਾਇਆ ਅਗਲੀ ਖ਼ਬਰ ਕਾਰਪੋਰੇਟ ਵਿਕਾਸ ਦਾ ਮਾਡਲ, ਮਾਰੂ ਨਸ਼ਿਆਂ ਨੂੰ ਖਤਮ ਨਹੀਂ ਕਰ ਸਕਦਾ-ਕਰਨ ਸਿੰਘ ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।