ਗੁਰਦੁਆਰਾ ਨਾਨਕਸਰ ਮਜਾਰੀ ਵਿਖੇ 3 ਰਾਤਾਂ ਦੇ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਸਮਾਪਤ
ਮਜਾਰੀ/ਸਾਹਿਬਾ, 7 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਗੁਰਦੁਆਰਾ ਨਾਨਕਸਰ ਸਾਹਿਬ ਮਜਾਰੀ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਬੰਦੀ ਛੋੜ ਦਿਵਸ ਨੂੰ ਸਮਰਪਿਤ, ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ, ਅਤੇ ਬਾਬਾ ਕੁੰਦਨ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਨਿੱਘੀ ਤੇ ਮਿੱਠੀ ਯਾਦ ਵਿੱਚ ਕਰਵਾਏ ਤਿੰਨ ਰਾਤਾਂ ਦੇ ਧਾਰਮਿਕ ਸਮਾਗਮ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਸੰਪੰਨ ਹੋਏ। ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਜਸ ਸਰਵਣ ਕੀਤਾ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਸ
ਸਿੱਖ ਕੌਮ ਦੀ ਤਰੱਕੀ ਲਈ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਸੌਂਪਣੀਆਂ ਸਮੇਂ ਦੀ ਮੁੱਖ ਲੋੜ: ਜਥੇਦਾਰ ਕੁਲਦੀਪ ਸਿੰਘ ਗੜਗੱਜ
08-11-2026
ਮਜਾਰੀ/ਸਾਹਿਬਾ, 7 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਗੁਰਦੁਆਰਾ ਨਾਨਕਸਰ ਸਾਹਿਬ ਮਜਾਰੀ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਬੰਦੀ ਛੋੜ ਦਿਵਸ ਨੂੰ ਸਮਰਪਿਤ, ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ, ਅਤੇ ਬਾਬਾ ਕੁੰਦਨ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਨਿੱਘੀ ਤੇ ਮਿੱਠੀ ਯਾਦ ਵਿੱਚ ਕਰਵਾਏ ਤਿੰਨ ਰਾਤਾਂ ਦੇ ਧਾਰਮਿਕ ਸਮਾਗਮ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਸੰਪੰਨ ਹੋਏ। ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਜਸ ਸਰਵਣ ਕੀਤਾ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮਾਂ ਵਿੱਚ ਪੰਥ ਦੀਆਂ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ, ਸੰਤ-ਮਹਾਂਪੁਰਸ਼ਾਂ ਅਤੇ ਰਾਗੀ-ਢਾਡੀ ਜਥਿਆਂ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਤਰੱਕੀ ਲਈ ਨੌਜਵਾਨ ਪੀੜ੍ਹੀ ਨੂੰ ਧਾਰਮਿਕ, ਸਮਾਜਿਕ ਅਤੇ ਪੰਥਕ ਜ਼ਿੰਮੇਵਾਰੀਆਂ ਸੌਂਪਣੀਆਂ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਕੌਮ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਿੱਖੀ ਸਿਧਾਂਤਾਂ, ਗੁਰਮਤਿ ਵਿਚਾਰਧਾਰਾ ਅਤੇ ਸਿੱਖ ਇਤਿਹਾਸ ਦੀ ਸਹੀ ਜਾਣਕਾਰੀ ਦੇ ਕੇ ਪੰਥ ਦੀ ਸੇਵਾ ਲਈ ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੌਮ ਦੀ ਹੋਂਦ, ਪਛਾਣ ਅਤੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਸਿੱਖ ਪਰਿਵਾਰਾਂ ਨੂੰ ਆਪਣੇ ਬੱਚਿਆਂ ਨੂੰ ਸਿੱਖੀ ਨਾਲ ਜੋੜਨਾ ਅਤੇ ਗੁਰਮਤਿ ਵਾਲਾ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਸਿੱਖ ਵਿਰਾਸਤ, ਇਤਿਹਾਸਕ ਯਾਦਗਾਰਾਂ ਅਤੇ ਧਾਰਮਿਕ ਸਥਾਨਾਂ ਨੂੰ ਸੰਭਾਲਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਆਪਣੀਆਂ ਵਿਰਾਸਤੀ ਨਿਸ਼ਾਨੀਆਂ ਦੀ ਰਾਖੀ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਐਸ. ਜੀ.ਪੀ. ਸੀ. ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ, ਗੁਰਬਾਣੀ ਨਾਲ ਜੁੜਨ, ਨਿਤਨੇਮ ਕਰਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਤਿੰਨ ਰਾਤਾਂ ਤੱਕ ਚੱਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਧਾਰਮਿਕ ਦੀਵਾਨ ਸਜਾਏ ਗਏ। ਸਮਾਗਮਾਂ ਦੀ ਸਮਾਪਤੀ ਮੌਕੇ ਗੁਰੂ ਘਰ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸੰਗਤਾਂ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।