ਪਠਲਾਵਾ ਸੰਸਥਾ ਦੇ ਸਾਲਾਨਾ ਸਮਾਗਮ ਮੌਕੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸੋਵੀਨਾਰ ਹੋਵੇਗਾ ਜਾਰੀ
ਬੰਗਾ, 7 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਰਵਿਦਾਸ ਜੀ ਦੇ 650 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਏਕ ਨੂਰ ਸਵੈ ਸੇਵੀ ਸੰਸਥਾ ਦੇ 29ਵੇਂ ਸਲਾਨਾ ਸਹਾਇਤਾ ਵੰਡ ਸਮਾਗਮ ਜੋ 28 ਮਾਰਚ 2027 ਦਿਨ ਐਤਵਾਰ ਨੂੰ ਗੁਰਦੁਆਰਾ ਸ਼ਹੀਦ ਸਿੰਘਾਂ ਚੌਹੜਾ ਕੋਟ ਪਲੀਆਂ ਵਿਖੇ ਕਰਵਾਇਆ ਜਾ ਰਿਹਾ ਹੈ ਦੇ ਮੁਬਾਰਕ ਅਵਸਰ ’ਤੇ ਸੋਵੀਨਾਰ ਜਾਰੀ ਕੀਤਾ ਜਾਵੇਗਾ। ਇਹ ਪ੍ਰਗਟਾਵਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੀ ਇਕ ਅਹਿਮ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰ ਅਤੇ ਮੈਂਬਰਾਨ ਸਮੇਤ ਇਸਤਰੀ ਵਿੰਗ ਨੂੰ ਮੁਖ਼ਾਤਿਬ ਹੁੰਦਿਆਂ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਅਤੇ ਧਾਰਮਿਕ ਵਿੰਗ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਪਠਲਾਵਾ ਨੇ ਸਾਂਝੇ ਕੀਤੇ।
ਅਜੀਤ ਡੈਸਕ
08-11-2026